#INDIA

ਕਾਂਗਰਸ ਵੱਲੋਂ ਪੰਜਾਬ ‘ਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਕਾਂਗਰਸ ਨੇ ਪੰਜਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾਉਣ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਇਸ ਕਮੇਟੀ ਵਿਚ ਪਾਰਟੀ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਦੌਰਾਨ ਹੋਰਨਾਂ ਆਗੂਆਂ ਸਣੇ ਕਾਂਗਰਸ ਸੰਸਦੀ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਸੀਨੀਅਰ ਪਾਰਟੀ ਆਗੂ ਅੰਬਿਕਾ ਸੋਨੀ ਨੂੰ ਵੀ ਪੈਨਲ ਵਿਚ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਸਣੇ ਸਾਬਕਾ ਮੁੱਖ ਮੰੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਸ਼ਾਮਲ ਹਨ। ਇਸੇ ਤਰ੍ਹਾਂ ਸੰਸਦ ਮੈਂਬਰ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ ਨੂੰ ਵੀ ਪੈਨਲ ਵਿਚ ਸ਼ਾਮਲ ਕੀਤਾ ਗਿਆ ਹੈ।

Leave a comment