ਕਾਂਗਰਸ ਵੱਲੋਂ ਪੱਤਰਕਾਰਾਂ ਦੀ ਗਿ੍ਰਫ਼ਤਾਰੀ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ

476
Share

-ਸੱਚ ਤੋਂ ਡਰਨ ਵਾਲੇ ਹੀ ਇਮਾਨਦਾਰ ਪੱਤਰਕਾਰਾਂ ਨੂੰ ਗਿ੍ਰਫ਼ਤਾਰ ਕਰਦੇ ਨੇ: ਰਾਹੁਲ
ਨਵੀਂ ਦਿੱਲੀ, 31 ਜਨਵਰੀ (ਪੰਜਾਬ ਮੇਲ)- ਕਾਂਗਰਸ ਨੇ ਸਿੰਘੂ ਬਾਰਡਰ ’ਤੇ ਫਰੀਲਾਂਸ ਪੱਤਰਕਾਰ ਮਨਦੀਪ ਪੂਨੀਆ ਨੂੰ ਗਿ੍ਰਫ਼ਤਾਰ ਕੀਤੇ ਜਾਣ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਿਹੜੇ ਸਚਾਈ ਤੋਂ ਡਰਦੇ ਹਨ, ਉਹ ਹੀ ਇਮਾਨਦਾਰ ਪੱਤਰਕਾਰਾਂ ਨੂੰ ਗਿ੍ਰਫ਼ਤਾਰ ਕਰਦੇ ਹਨ। ਉਨ੍ਹਾਂ ਆਪਣੇ ਟਵੀਟ ’ਚ ਪੂਨੀਆ ਨੂੰ ਪੁਲੀਸ ਵੱਲੋਂ ਫੜੇ ਜਾਣ ਦਾ ਵੀਡੀਓ ਵੀ ਨੱਥੀ ਕੀਤਾ ਹੈ। ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਉਹ ਨਹੀਂ ਜਾਣਦੀ ਕਿ ‘ਜਿੰਨਾ ਤੁਸੀਂ ਦਮਨ ਕਰੋਗੇ, ਤੁਹਾਡੀਆਂ ਵਧੀਕੀਆਂ ਖ਼ਿਲਾਫ਼ ਓਨੀਆਂ ਹੀ ਜ਼ਿਆਦਾ ਆਵਾਜ਼ਾਂ ਬੁਲੰਦ ਹੋਣਗੀਆਂ।’ ਪਾਰਟੀ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕੋਝੀਆਂ ਕਾਰਵਾਈਆਂ ਨਾਲ ਸਰਕਾਰ ਕਿਸਾਨ ਅੰਦੋਲਨ ਅਤੇ ਮੁਲਕ ਦੀ ਆਵਾਜ਼ ਦਬਾਅ ਨਹੀਂ ਸਕਦੀ ਹੈ। ਉਨ੍ਹਾਂ ਸੰਸਦ ਮੈਂਬਰ ਸ਼ਸ਼ੀ ਥਰੂਰ, ਮਿ੍ਰਣਾਲ ਪਾਂਡੇ, ਰਾਜਦੀਪ ਸਰਦੇਸਾਈ, ਵਿਨੋਦ ਜੋਸ, ਜ਼ਫ਼ਰ ਆਗਾ, ਪਰੇਸ਼ ਨਾਥ ਅਤੇ ਅਨੰਤ ਨਾਥ ਖ਼ਿਲਾਫ਼ ਦੇਸ਼ਧ੍ਰੋਹ ਵਰਗੇ ਕੇਸ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਹੈ।

Share