ਕਾਂਗਰਸ ਵੱਲੋਂ ਯੂ.ਪੀ. ਚੋਣਾਂ ਲਈ 50 ਔਰਤਾਂ ਸਮੇਤ 125 ਉਮੀਦਵਾਰਾਂ ਦਾ ਐਲਾਨ

308
Share

* ਉਨਾਓ ਬਲਾਤਕਾਰ ਪੀੜਤਾ ਦੀ ਮਾਂ ਨੂੰ ਵੀ ਦਿੱਤੀ ਟਿਕਟ
ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ 50 ਔਰਤਾਂ ਸਮੇਤ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਉਨ੍ਹਾਂ ਡਿਜੀਟਲ ਪ੍ਰੈੱਸ ਕਾਨਫਰੰਸ ਰਾਹੀਂ ਇਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਅਤੇ ਖਾਸ ਤੌਰ ’ਤੇ 50 ਮਹਿਲਾ ਉਮੀਦਵਾਰਾਂ ਦੇ ਨਾਵਾਂ ਦਾ ਜ਼ਿਕਰ ਕੀਤਾ। ਉਨਾਓ ਬਲਾਤਕਾਰ ਕਾਂਡ ਦੀ ਪੀੜਤਾ ਦੀ ਮਾਂ ਨੂੰ ਵੀ ਟਿਕਟ ਦਿੱਤੀ ਗਈ ਹੈ। ਕੁਝ ਮਹੀਨੇ ਪਹਿਲਾਂ ਪਿ੍ਰਯੰਕਾ ਗਾਂਧੀ ਨੇ ‘ਲੜਕੀ ਹੂੰ, ਲੜ ਸਕਤੀ ਹੂੰ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ 40 ਫੀਸਦੀ ਟਿਕਟਾਂ ਔਰਤਾਂ ਨੂੰ ਦੇਣ ਦਾ ਐਲਾਨ ਕੀਤਾ ਸੀ। ਉੱਤਰ ਪ੍ਰਦੇਸ਼ ਲਈ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਸੂਚੀ ’ਚ ਪਾਰਟੀ ਵਿਧਾਇਕ ਦਲ ਦੀ ਨੇਤਾ ਅਰਾਧਨਾ ਮਿਸ਼ਰਾ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਦੀ ਪਤਨੀ ਲੁਈਸ ਖੁਰਸ਼ੀਦ ਦੇ ਨਾਲ-ਨਾਲ ਪੰਖੁੜੀ ਪਾਠਕ, ਸਦਫ਼ ਜਾਫ਼ਰ ਅਤੇ ਵੱਖ-ਵੱਖ ਖੇਤਰਾਂ ਵਿਚ ਸੰਘਰਸ਼ ਕਰ ਰਹੀਆਂ ਕੁਝ ਹੋਰ ਔਰਤਾਂ ਸ਼ਾਮਲ ਹਨ।

Share