ਕਾਂਗਰਸ ਵੱਲੋਂ ਰਵਨੀਤ ਬਿੱਟੂ ਪੰਜਾਬ ਦੀ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ

131
Share

ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਕਾਂਗਰਸ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ 20 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਰਵਨੀਤ ਬਿੱਟੂ ਚੋਣ ਪ੍ਰਬੰਧ ਕਰਨ ਵਾਲੀ ਕਮੇਟੀ ਦੀ ਕਮਾਨ ਸੰਭਾਲਣਗੇ। ਜ਼ਿਕਰਯੋਗ ਹੈ ਕਿ ਕਾਂਗਰਸ ਪੰਜਾਬ ਵਿਚ ਸੱਤਾ ’ਚ ਬਣੇ ਰਹਿਣ ਦਾ ਯਤਨ ਕਰ ਰਹੀ ਹੈ। ਇਸ ਨੂੰ ‘ਆਪ’, ਅਕਾਲੀ ਦਲ-ਬਸਪਾ ਤੇ ਭਾਜਪਾ ਵੱਲੋਂ ਹੋਰਨਾਂ ਧਿਰਾਂ ਨਾਲ ਕੀਤੇ ਗਏ ਗੱਠਜੋੜ ਤੋਂ ਚੁਣੌਤੀ ਮਿਲ ਰਹੀ ਹੈ।

Share