#INDIA

ਕਾਂਗਰਸ ਵੱਲੋਂ ਰਾਹੁਲ ਨੂੰ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਮੰਗ

ਨਵੀਂ ਦਿੱਲੀ, 4 ਅਗਸਤ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ‘ਮੋਦੀ ਗੋਤ’ ਵਾਲੀ ਟਿੱਪਣੀ ਨਾਲ ਸਬੰਧਤ ਮਾਣਹਾਨੀ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਰਾਹਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਦਨ ਦੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਲੋਕ ਸਭਾ ਵਿਚ ਪਾਰਟੀ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਇਹ ਮੰਗ ਪ੍ਰਧਾਨਗੀ ਸਪੀਕਰ ਰਾਜਿੰਦਰ ਅਗਰਵਾਲ ਅੱਗੇ ਰੱਖੀ। ਉਨ੍ਹਾਂ ਕਿਹਾ, ‘ਸਾਡੇ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਉਸ ਨੂੰ ਸਦਨ ਵਿਚ ਆਉਣ ਦੀ ਆਗਿਆ ਦਿੱਤੀ ਜਾਵੇ। ਸ਼੍ਰੀ ਅਗਰਵਾਲ ਨੇ ਕਿਹਾ ਕਿ ਲੋਕ ਸਭਾ ਦੇ ਸਪੀਕਰ ਇਸ ਬਾਰੇ ਫ਼ੈਸਲਾ ਕਰਨਗੇ।

Leave a comment