ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ: ਪੁਲਿਸ ਵੱਲੋਂ 13 ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ

483
Share

ਭਿੱਖੀਵਿੰਡ, 2 ਨਵੰਬਰ (ਪੰਜਾਬ ਮੇਲ)- ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ 13 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਵੱਲੋਂ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦਾ ਰਿਮਾਂਡ ਵੀ ਲਿਆ ਹੈ। ਸੂਤਰਾਂ ਮੁਤਾਬਕ ਫੜੇ ਗਏ ਵਿਅਕਤੀਆਂ ’ਚ ਰਵਿੰਦਰ ਸਿੰਘ ਵਾਸੀ ਦੀਨਾਨਗਰ, ਸੁਖਰਾਜ ਸਿੰਘ ਵਾਸੀ ਲਖਨਪਾਲ ਜ਼ਿਲ੍ਹਾ ਗੁਰਦਾਸਪੁਰ, ਰਵਿੰਦਰ ਸਿੰਘ ਰਵੀ ਸਲੀਮਪੁਰ ਥਾਣਾ ਸਲੀਮ ਟਾਬਰੀ ਲੁਧਿਆਣਾ ਅਤੇ ਚੰਦ ਕੁਮਾਰ ਭਾਟੀਆ ਥਾਣਾ ਸਲੀਮ ਟਾਬਰੀ ਲੁਧਿਆਣਾ ਸ਼ਾਮਲ ਹਨ। ਪਰ ਇਸ ਮਾਮਲੇ ਵਿੱਚ ਅਜੇ ਕਿਸੇ ਵੀ ਅਧਿਕਾਰੀ ਵੱਲੋਂ ਜਨਤਕ ਤੌਰ ’ਤੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਪੁਲਿਸ ਨੇ ਵਾਰਦਾਤ ’ਚ ਵਰਤਿਆ ਗਿਆ ਪਲਸਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ, ਜਿਸ ਕਿ ਭੰਨਤੋੜ ਕੀਤੀ ਗਈ ਸੀ।


Share