ਕਾਲਾ ਹਿਰਨ ਮਾਮਲਾ : ਸਲਮਾਨ ਨੂੰ ਵੱਡੀ ਰਾਹਤ

377
Share

ਮੁੰਬਈ, 24 ਸੰਤਬਰ (ਪੰਜਾਬ ਮੇਲ)- ਬਾਲੀਵੁਡ ਦੇ ਭਾਈਜਾਨ ਭਾਵ ਸਲਮਾਨ ਖਾਨ ਨੂੰ ਲੈ ਕੇ ਹਾਲ ਹੀ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। 20 ਸਾਲ ਪੁਰਾਣੇ ਕਾਲਾ ਹਿਰਨ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸਲਮਾਨ ਖਾਨ ਨੂੰ ਲੈ ਕੇ ਜੋਧਪੁਰ ਕੋਰਟ ਦੇ ਜੱਜ ਨੇ ਅੱਜ ਇੱਕ ਨਵਾਂ ਹੁਕਮ ਜਾਰੀ ਕੀਤਾ ਹੈ। ਸਲਮਾਨ ਖਾਨ ਨੂੰ ਹੁਣ 1 ਦਸੰਬਰ ਨੂੰ ਕੋਰਟ ਵਿੱਚ ਪੇਸ਼ ਹੋਣਾ ਹੋਵੇਗਾ। ਪਹਿਲਾਂ ਇਸ ਮਾਮਲੇ ਦੀ ਸੁਣਵਾਈ 28 ਸਤੰਬਰ ਨੂੰ ਹੋਣੀ ਸੀ, ਪਰ ਸਲਮਾਨ ਦੇ ਵਕੀਲ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਕੋਰਟ ਨੂੰ ਤਰੀਕ ਵਧਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਕੋਰਟ ਨੇ ਕਿਹਾ ਕਿ ਅਗਲੀ ਸੁਣਵਾਈ ਵਿੱਚ ਸਲਮਾਨ ਖਾਨ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਮੌਜੂਦ ਰਹਿਣਾ ਹੋਵੇਗਾ।

ਦਰਅਸਲ, ਸਲਮਾਨ ਖਾਨ ‘ਤੇ ਜੋਧਪੁਰ ਦੇ ਕਾਂਕਾਣੀ ਪਿੰਡ ਵਿੱਚ ਫਿਲਮ ‘ਹਮ ਸਾਥ ਸਾਥ ਹੈਂ’ ਦੀ ਸ਼ੂਟਿੰਗ ਦੌਰਾਨ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਇਲਾਵਾ ਫਿਲਮ ਅਦਾਕਾਰ ਸੈਫ਼ ਅਲੀ ਖਾਨ, ਨੀਲਮ, ਤੱਬੂ, ਸੋਨਾਲੀ ਬੇਂਦਰੇ ਤੇ ਦੁਸ਼ਯੰਤ ਸਿੰਘ ‘ਤੇ ਹਿਰਨ ਸ਼ਿਕਾਰ ‘ਚ ਸਲਮਾਨ ਖਾਨ ਦਾ ਸਾਥ ਦੇਣ ਦੇ ਦੋਸ਼ ਲੱਗੇ ਸਨ।
ਇਸ ਮਾਮਲੇ ਵਿੱਚ ਪਿਛਲੇ ਕਈ ਸਾਲਾਂ ਤੋਂ ਜੋਧਪੁਰ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਕੋਰਟ ਨੇ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਉਂਦੇ ਹੋਏ ਸਲਮਾਨ ਖਾਨ ਨੂੰ ਦੋਸ਼ੀ ਕਰਾਰ ਦੇ ਚੁੱਕੀ ਹੈ। ਜਦਕਿ ਅਦਾਕਾਰ ਸੈਫ਼ ਅਲੀ ਖਾਨ, ਅਦਾਕਾਰਾ ਨੀਲਮ, ਤੱਬੂ ਤੇ ਸੋਨਾਲੀ ਬੇਂਦਰੇ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਹੈ। ਇਸ ਸਜ਼ਾ ਦੇ ਵਿਰੁੱਧ ਸਲਮਾਨ ਖਾਨ ਨੇ ਜੋਧਪੁਰ ਦੀ ਜ਼ਿਲ•ਾ ਤੇ ਸੈਸ਼ਨ ਅਦਾਲਤ ਵਿੱਚ ਅਪੀਲ ਕੀਤੀ ਹੋਈ ਹੈ।


Share