‘ਕਾਲੇ ਕਾਨੂੰਨਾਂ’ ਵਿਰੁੱਧ ਕਾਂਗਰਸ ਦਾ ਸੰਘਰਸ਼ ਰਹੇਗਾ ਜਾਰੀ ਰਹੇਗਾ : ਸੋਨੀਆ ਗਾਂਧੀ

909
Share

ਨਵੀਂ ਦਿੱਲੀ, 2 ਅਕਤੂਬਰ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨਾਂ ਨਾਲ ਬੇਇਨਸਾਫੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ‘ਕਾਲੇ ਕਾਨੂੰਨਾਂ’ ਵਿਰੁੱਧ ਉਨ੍ਹਾਂ ਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਲਹਿਰ ਸਫਲ ਹੋਵੇਗੀ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ। ਸ਼੍ਰੀਮਤੀ ਸੋਨੀਆ ਗਾਂਧੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ‘ਤੇ ਵੀਡੀਓ ਸੰਦੇਸ਼ ਵਿਚ ਕਿਹਾ, ”ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੀ ਸਭ ਤੋਂ ਵੱਡੇ ਹਮਦਰਦ ਮਹਾਤਮਾ ਗਾਂਧੀ ਦਾ ਅੱਜ ਜਨਮ ਦਿਨ ਹੈ। ਗਾਂਧੀ ਜੀ ਕਹਿੰਦੇ ਸਨ ਕਿ ਭਾਰਤ ਦੀ ਆਤਮਾ ਭਾਰਤ ਦੇ ਪਿੰਡਾਂ, ਖੇਤਾਂ ਵਿਚ ਵਸਦੀ ਹੈ। ਅੱਜ ਸਾਡੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਵੀ ਹੈ, ਜਿਨ੍ਹਾਂ ਨੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ।’


Share