ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਨੂੰ ਇਕ ਹੋਰ ਕੇਸ ’ਚ ਮਿਲੀ ਜ਼ਮਾਨਤ

222
Share

ਨਵੀਂ ਦਿੱਲੀ, 16 ਫਰਵਰੀ (ਪੰਜਾਬ ਮੇਲ)- ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁਨ ਨੌਦੀਪ ਕੌਰ ਨੂੰ ਇਕ ਹੋਰ ਕੇਸ ’ਚ ਜ਼ਮਾਨਤ ਮਿਲ ਗਈ ਹੈ। ਨੌਦੀਪ ਖ਼ਿਲਾਫ਼ ਕੁੱਲ ਤਿੰਨ ਕੇਸ ਦਰਜ ਹਨ। ਜਬਰੀ ਵਸੂਲੀ ਲਈ ਦਰਜ ਕੇਸ ਵਿਚ ਉਸ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਸੋਨੀਪਤ ਦੀ ਸੈਸ਼ਨ ਅਦਾਲਤ ਨੇ ਨੌਦੀਪ ਕੌਰ ਨੂੰ ਜਿਸ ਕੇਸ ਵਿਚ ਜ਼ਮਾਨਤ ਦਿੱਤੀ ਹੈ, ਉਹ ਆਈ.ਪੀ.ਸੀ. ਦੀਆਂ ਧਾਰਾਵਾਂ 148, 149, 323, 452, 384 ਤੇ 506 ਤਹਿਤ ਦਰਜ ਕੀਤਾ ਗਿਆ ਸੀ। ਨੌਦੀਪ ਕੌਰ ਦੀ ਵਕਾਲਤ ਐਡਵੋਕੇਟ ਜਤਿੰਦਰ ਕੁਮਾਰ ਨੇ ਕੀਤੀ ਤੇ ਆਪਣੀਆਂ ਦਲੀਲਾਂ ਨਾਲ ਅਦਾਲਤ ਨੂੰ ਜ਼ਮਾਨਤ ਦੇਣ ਲਈ ਰਾਜ਼ੀ ਕੀਤਾ।

Share