ਕਿਰਨ ਬੇਦੀ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਅਹੁਦੇ ਤੋਂ ਹਟਾਇਆ

385
Share

ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- ਕਿਰਨ ਬੇਦੀ ਨੂੰ ਮੰਗਲਵਾਰ ਦੀ ਰਾਤ ਪੁਡੂਚੇਰੀ ਦੇ ਉਪ-ਰਾਜਪਾਲ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਹ ਘਟਨਾਕ੍ਰਮ ਕਾਂਗਰਸੀ ਵਿਧਾਇਕਾਂ ਵਲੋਂ ਵੀ ਨਾਰਾਇਣਾਸਾਮੀ ਸਰਕਾਰ ਤੋਂ ਅਸਤੀਫ਼ਾ ਦੇਣ ਦੇ ਬਾਅਦ ਗਹਿਰਾਏ ਸਿਆਸੀ ਸੰਕਟ ਦੇ ਸਮੇਂ ਹੋਇਆ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਦੇ ਬੁਲਾਰੇ ਨੇ ਮੰਗਲਵਾਰ ਰਾਤ ਨੂੰ ਦਿੱਤੀ। ਤੇਲੰਗਾਨਾ ਦੇ ਰਾਜਪਾਲ ਤਮਿਲੀਸਈ ਸੌਂਦਰਾਰਾਜਨ ਨੂੰ ਪੁਡੂਚੇਰੀ ਦੇ ਉਪ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਦੇ ਪ੍ਰੈੱਸ ਸਕੱਤਰ ਅਜੇ ਕੁਮਾਰ ਸਿੰਘ ਨੇ ਇਕ ਬਿਆਨ ’ਚ ਕਿਹਾ ਕਿ ਰਾਸ਼ਟਰਪਤੀ ਨੇ ਆਦੇਸ਼ ਜਾਰੀ ਕਰਕੇ ਡਾ. ਕਿਰਨ ਬੇਦੀ ਨੂੰ ਉਪ-ਰਾਜਪਾਲ ਦੇ ਅਹੁਦੇ ਤੋਂ ਹਟਾਇਆ ਦਿੱਤਾ ਹੈ ਤੇ ਪੁਡੂਚੇਰੀ ਦੇ ਉਪ ਰਾਜਪਾਲ ਦੇ ਦਫ਼ਤਰ ਦੇ ਅਗਲੇ ਪ੍ਰਬੰਧ ਹੋਣ ਤੱਕ ਤੇਲੰਗਾਨਾ ਦੀ ਰਾਜਪਾਲ ਡਾ. ਤਮਿਲੀਸਈ ਸੌਂਦਰਾਰਾਜਨ ਨੂੰ ਪੁਡੂਚੇਰੀ ਦੇ ਉਪ-ਰਾਜਪਾਲ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਸ਼ਟਰਪਤੀ ਵਲੋਂ ਇਹ ਆਦੇਸ਼ ਸਿਆਸੀ ਸੰਕਟ ਦੌਰਾਨ ਆਇਆ ਹੈ, ਜਿਥੇ ਇਕ ਹੋਰ ਵਿਧਾਇਕ ਵਲੋਂ ਅਸਤੀਫ਼ਾ ਦੇਣ ਦੇ ਬਾਅਦ ਸੱਤਾ ’ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਘੱਟ ਗਿਣਤੀ ’ਚ ਰਹਿ ਗਈ ਸੀ।

Share