ਕਿਸਾਨਾਂ ਖ਼ਿਲਾਫ਼ ਹੋ ਰਹੀ ਵੱਡੀ ਸਾਜ਼ਿਸ਼ : ਨਵਜੋਤ ਸਿੱਧੂ

146
Share

ਪਟਿਆਲਾ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਨੂੰ ਕੇਂਦਰ ਸਰਕਾਰ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਪਟਿਆਲਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਦਾ ਇਕੋ-ਇਕ ਮਕਸਦ ਹੈ ਜੋ ਸਿਰਫ ਪੰਜਾਬ ਦੀ ਖੇਤੀ, ਕਿਸਾਨ ਤੇ ਰੁਜ਼ਗਾਰ ਨੂੰ ਤਬਾਹ ਕਰਨਾ ਚਾਹੁੰਦਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਖ਼ਿਲਾਫ਼ ਬਹੁਤ ਵੱਡਾ ਛਡਯੰਤਰ ਰਚਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਕਿਸਾਨ ਨੂੰ ਫ਼ਸਲ ਉਗਾਉਣ ਤੋਂ ਪਹਿਲਾਂ ਪੈਸਿਆਂ ਦੀ ਲੋੜ ਹੁੰਦੀ ਹੈ ਅਤੇ ਇਹ ਪੈਸੇ ਉਹ ਆੜ੍ਹਤੀਆਂ ਤੋਂ ਲੈਂਦਾ ਹੈ। ਸਿੱਧੂ ਨੇ ਕਿਹਾ ਕਿ ਜਿਹੜਾ ਸਿਸਟਮ ਦਹਾਕਿਆਂ ਤੋਂ ਚੱਲਦਾ ਆ ਰਿਹਾ ਹੈ, ਉਸੇ ਨੂੰ ਖ਼ਰਾਬ ਕਰਨ ਲਈ ਕੇਂਦਰ ਸਾਜ਼ਿਸ਼ਾਂ ਰੱਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਝੂਠਾ ਹੈ ਅਤੇ ਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਵੱਲੋਂ ਲਿਖੀ ਐੱਮ. ਐੱਸ. ਪੀ. ਦੀ ਆਨਲਾਈਨ ਅਦਾਇਗੀ ਬਾਰੇ ਚਿੱਠੀ ਨੂੰ ਲਾਗੂ ਕਰ ਦਿੱਤਾ ਜਾਂਦਾ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਛੋਟੀ ਕਿਸਾਨੀ ਨੂੰ ਹੋਣਾ ਸੀ। ਸਿੱਧੂ ਨੇ ਕਿਹਾ ਕਿ ਕੇਂਦਰ ਇਕ ਸਾਜ਼ਿਸ਼ ਦੇ ਤਹਿਤ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਸਰਕਾਰ ਖ਼ਿਲਾਫ਼ ਖੜ੍ਹਾ ਕਰਕੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ, ਜਿਸ ਦੇ ਚੱਲਦੇ ਲਗਾਤਾਰ ਕਿਸਾਨਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ।


Share