ਕਿਸਾਨਾਂ ਤੋਂ ਘੱਟ ਕੀਮਤ ‘ਤੇ ਫਸਲ ਖਰੀਦਣ ਵਾਲੇ ਨੂੰ ਤਿੰਨ ਸਾਲ ਹੋਵੇਗੀ ਕੈਦ

456
Share

ਚੰਡੀਗੜ੍ਹ, 20 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੇ ਅੱਜ ਸੂਬੇ ਦੇ ਨਾਲਨਾਲ ਦੇਸ਼ਵਿਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਸਖਤ ਸਟੈਂਡ ਲਿਆ ਹੈ। ਕੈਪਟਨ ਨੇ ਵਿਧਾਨ ਸਭਾ ਵਿੱਚ ਤਿੰਨ ਬਿੱਲ ਪੇਸ਼ ਕੀਤੇ ਹਨ।
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਤਾ ਪੇਸ਼ ਕਰਦਿਆਂ ਕਿਹਾ ਕਿ ਜੇ ਕੋਈ ਕਾਰਪੋਰੇਟਕੰਪਨੀ ਜਾਂ ਸੰਸਥਾ ਐਮਐਸਪੀ ਤੋਂ ਹੇਠਾਂ ਕਿਸਾਨ ਜਾਂ ਕਿਸੇ ਵਿਅਕਤੀ ਨੂੰ ਖੇਤੀ ਉਤਪਾਦ ਵੇਚਣ ਲਈ ਮਜਬੂਰ ਕਰਦਾ ਹੈ ਜਾਂ ਦਬਾਅ ਬਣਾਉਂਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ ਸਾਲ ਦੀ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ।


Share