ਕਿਸਾਨਾਂ ਨੂੰ ਡਰਾਉਣ ਲਈ ਪਹਿਲਾਂ ਤੋਂ ਘੜੀ ਸਾਜ਼ਿਸ਼ ਦਾ ਹਿੱਸਾ ਸੀ ਲਖੀਮਪੁਰ ਖੀਰੀ ਘਟਨਾ

416
Share

-ਦਸਹਿਰੇ ’ਤੇ ਮੋਦੀ ਤੇ ਸ਼ਾਹ ਦੇ ਪੁਤਲੇ ਫੂਕੇ ਜਾਣਗੇ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ। ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਸ਼੍ਰੀ ਯੋਗੇਂਦਰ ਯਾਦਵ ਨੇ ਕਿਹਾ ਕਿ ਦਸਹਿਰੇ ’ਤੇ 15 ਅਕਤੂਬਰ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ 18 ਅਕਤੂਬਰ ਨੂੰ ਦੇਸ਼ ਭਰ ’ਚ ਰੇਲਾਂ ਰੋਕਣ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਪ੍ਰੈੱਸ ਕਲੱਬ ਆਫ ਇੰਡੀਆ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਚ, ਜੋ ਸਮਝੌਤਾ ਤਿੰਨ ਮੰਗਾਂ ’ਤੇ ਹੋਇਆ ਹੈ, ਉਹ ਸਥਾਨ ਕਿਸਾਨਾਂ ਪਰਿਵਾਰਾਂ ਤੇ ਦਸ ਹਜ਼ਾਰ ਲੋਕਾਂ ਦੀ ਸਹਿਮਤੀ ਨਾਲ ਹੋਇਆ ਸੀ। ਮੋਰਚੇ ਵੱਲੋਂ ਉਤਰ ਪ੍ਰਦੇਸ਼ ਦੀ ਪੁਲਿਸ ਜਾਂਚ ’ਚ ਬੇਭਰੋਸਾਗੀ ਪ੍ਰਗਟਾਈ ਗਈ।

Share