ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)-ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲਿਸ ਨੇ 30,000 ਹੰਝੂ ਗੈਸ ਦੇ ਗੋਲੇ ਮੰਗਵਾਏ ਹਨ। ਦਿੱਲੀ ਪੁਲਿਸ ਦੇ ਸੂਤਰ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰੀ ਰਾਜਧਾਨੀ ‘ਚ ਦਾਖਲ ਹੋਣ ਤੋਂ ਰੋਕਣ ਲਈ ਦ੍ਰਿੜ੍ਹ ਹਨ। ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀ.ਐੱਸ.ਐੱਫ. ਦੀ ਟੀਅਰ ਸਮੋਕ ਯੂਨਿਟ (ਟੀ.ਐੱਸ.ਯੂ.) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੇ ਗਵਾਲੀਅਰ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ। ਹੰਝੂ ਗੈਸ ਦੰਗਾ ਵਿਰੋਧੀ ਹੈ, ਜੋ ਸੁਰੱਖਿਆ ਬਲਾਂ ਦੁਆਰਾ ਭੀੜ ਨੂੰ ਖਿੰਡਾਉਣ ਲਈ ਵਰਤਿਆ ਜਾਂਦੀ ਹੈ। ਗੈਸ ਕਾਰਨ ਅੱਖਾਂ ਵਿਚ ਜਲਣ ਅਤੇ ਹੰਝੂ ਆਉਂਦੇ ਹਨ।