ਕਿਸਾਨਾਂ ਨੇ ਟਰੈਕਟਰਾਂ ਨਾਲ ਧੂਹ ਕੇ ਪਰ੍ਹੇ ਕੀਤੇ ਕੰਟੇਨਰ, ਪੁੱਟੇ ਬੈਰੀਕੇਡਜ਼

261
Share

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਖੇਤੀ ਕਾਨੂੰਨਾਂ ਖ਼ਿਲਾਫ ਅੱਜ ਯਾਨੀ ਕਿ ਮੰਗਲਵਾਰ ਨੂੰ ਕਿਸਾਨ ਗਣਤੰਤਰ ਦਿਵਸ ਮੌਕੇ ‘ਟਰੈਕਟਰ ਪਰੇਡ’ ਕੱਢ ਰਹੇ ਹਨ। ਵੱਡੀ ਗਿਣਤੀ ’ਚ ਕਿਸਾਨ ਆਪਣੇ ਟਰੈਕਟਰਾਂ ਨਾਲ ਦਿੱਲੀ ਵਿਚ ਐਂਟਰੀ ਕਰ ਰਹੇ ਹਨ। ਇਸ ਦਰਮਿਆਨ ਕਿਸਾਨਾਂ ਨੇ ਆਪਣੇ ਟਰੈਕਟਰਾਂ ਦੇ ਜ਼ੋਰ ਨਾਲ ਰਸਤੇ ’ਚੋਂ ਪੁਲਸ ਦੇ ਕੰਟੇਨਰ ਪਰ੍ਹੇ ਕੀਤੇ ਅਤੇ ਇਸ ’ਤੇ ਆਪਣਾ ਕਬਜ਼ਾ ਕਰ ਲਿਆ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਸ ਫੋਰਸ ਤਾਇਨਾਤ ਹੈ। ਮਾਹੌਲ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ ’ਤੇ 26 ਨਵੰਬਰ ਵਾਲਾ ਹੀ ਨਜ਼ਰ ਆ ਰਿਹਾ ਹੈ। ਜਿਵੇਂ ਕਿਸਾਨਾਂ ਨੇ ਬੈਰੀਕੇਡਜ਼ ਅਤੇ ਜਲ ਤੋਪਾਂ ਨੂੰ ਸਹਿੰਦੇ ਹੋਏ ਦਿੱਲੀ ਕੂਚ ਕੀਤਾ ਸੀ। ਦਿੱਲੀ ਪੁਲਸ ਵਲੋਂ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਵਲੋਂ ਬੈਰੀਕੇਡ ਹੀ ਪੁੱਟ ਦਿੱਤੇ ਗਏ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਜੇ. ਸੀ. ਬੀ. ਮਸ਼ੀਨ ’ਤੇ ਵੀ ਕਬਜ਼ਾ ਕਰ ਲਿਆ ਗਿਆ।  ਦੱਸ ਦੇਈਏ ਕਿ ਕਿਸਾਨ ਨੂੰ ਦਿੱਲੀ ਅੰਦਰ ਦਾਖ਼ਲ ਹੋਣ ’ਤੇ ਰੋਕਿਆ ਜਾ ਰਿਹਾ ਹੈ। ਕਈ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਕਿਸਾਨਾਂ ਨੇ ਪੁਲਸ ਵਲੋਂ ਲਾਏ ਗਏ ਬੈਰੀਕੇਡਜ਼ ਤੋੜੇ ਗਏ, ਉੱਥੇ ਹੀ ਗਾਜ਼ੀਪੁਰ ਸਰਹੱਦ ’ਤੇ ਪੁਲਸ ਨੇ ਕਿਸਾਨਾਂ ਨੂੰ ਰੋਕਿਆ ਅਤੇ ਹੰਝੂ ਗੈਸ ਦੇ ਗੋਲੇ ਸੁੱਟਣ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ।


Share