#PUNJAB

ਕਿਸਾਨਾਂ ਵੱਲੋਂ 5ਵੇਂ ਦਿਨ ਕਾਲਾਝਾੜ ਟੋਲ ਧਰਨੇ ਦੌਰਾਨ ਟੋਲ ਬੈਰੀਅਰ ਰੱਖਿਆ ਪਰਚੀ ਮੁਕਤ 

ਕਿਸਾਨਾਂ ਦੇ ਧਰਨੇ ਦੌਰਾਨ ਕਾਲਾਝਾੜ ਟੋਲ ਪਲਾਜ਼ਾ ‘ਤੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਹਾਲਤ ਨਾਜ਼ੁਕ

ਭਵਾਨੀਗੜ੍ਹ, 22 ਫਰਵਰੀ, (ਦਲਜੀਤ ਕੌਰ/ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਭਵਾਨੀਗੜ੍ਹ ਨੇੜਲੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਤੇ ਧਰਨਾ ਅੱਜ ਅੱਜ 5ਵੇਂ ਦਿਨ ਵੀ ਜਾਰੀ ਰੱਖਦਿਆਂ ਟੋਲ ਬੈਰੀਅਰ ਨੂੰ ਪਰਚੀ ਮੁਕਤ ਕੀਤਾ ਗਿਆ।

ਇਸ ਪੱਕੇ ਧਰਨੇ ਦੌਰਾਨ ਇੱਕ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਰਹੀ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਨੇੜਲੇ ਪਿੰਡ ਰਾਜਪੁਰਾ ਦੇ ਕਿਸਾਨ ਸ਼ਿੰਗਾਰਾ ਸਿੰਘ (55) ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਹਰਿਆਣਾ ਦੇ ਬਾਰਡਰ ‘ਤੇ ਬੈਠੇ ਕਿਸਾਨਾਂ ‘ਤੇ ਸਰਕਾਰ ਗੋਲ਼ੀਆਂ ਚਲਾ ਰਹੀ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਉੱਪਰ ਹਮਲਾ ਤੇ ਜਬਰ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਖਤ ਐਕਸ਼ਨ ਉਲੀਕੇ ਜਾਣਗੇ। ਆਗੂਆਂ ਨੇ ਦੱਸਿਆ ਕਿ ਫਿਲਹਾਲ ਜਥੇਬੰਦੀ ਦੇ ਸੱਦੇ ਅਨੁਸਾਰ ਸੂਬੇ ਦੇ ਸਾਰੇ ਟੋਲ ਪਲਾਜਿਆਂ ਨੂੰ 22 ਫਰਵਰੀ ਤੱਕ ਪਰਚੀ ਮੁਕਤ ਰੱਖਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਜਸਵੰਤ ਸਿੰਘ ਤੋਲਾਵਾਲ, ਚਰਨਜੀਤ ਸਿੰਘ ਘਨੌੜ, ਨੈਬ ਸਿੰਘ ਗੁੱਜਰਾਂ, ਕਰਮਜੀਤ ਸਿੰਘ ਭਲਵਾਨ, ਬਲਬੰਤ ਸਿੰਘ ਘਨੌਰੀ, ਸੁਖਪਾਲ ਸਿੰਘ ਕਣਕਵਾਲ, ਹਰਜੀਤ ਸਿੰਘ ਮਹਿਲਾਂ ਚੌਂਕ, ਜਸਵੀਰ ਸਿੰਘ ਗੱਗੜਪੁਰ, ਪ੍ਰੀਤਮ ਸਿੰਘ ਲੇਹਲ ਕਲਾਂ, ਜਸਬੀਰ ਕੌਰ ਉਗਰਾਹਾਂ ਤੇ ਰਣਦੀਪ ਕੌਰ ਰਟੋਲਾਂ ਨੇ ਵੀ ਵਿਚਾਰ ਸਾਂਝੇ ਕੀਤੇ।