ਕਿਸਾਨਾ ਅੰਦੋਲਨ : ਕੇਂਦਰ ਸਰਕਾਰ ਦੀ ਸਖਤੀ ਨੇ ਕਿਸਾਨਾਂ ਦਾ ਗੁੱਸਾ ਹੋਰ ਵਧਾਇਆ

683
Share

ਚੰਡੀਗੜ੍ਹ, 19 ਨਵੰਬਰ (ਪੰਜਾਬ ਮੇਲ)-ਪੰਜਾਬ ’ਚ ਕਿਸਾਨਾਂ ਦੇ ਅੰਦੋਲਨ ਕਾਰਨ ਹੁਣ ਹਾਲਾਤ ਵਿਗੜਨ ਲੱਗ ਪਏ ਹਨ। ਕੇਂਦਰ ਸਰਕਾਰ ਦੀ ਸਖਤੀ ਨੇ ਕਿਸਾਨਾਂ ਦਾ ਗੁੱਸਾ ਹੋਰ ਵਧਾ ਦਿੱਤਾ ਹੈ। ਹੁਣ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸੰਘਰਸ਼ ਹੋਰ ਤੇਜ਼ ਹੋਏਗਾ ਤੇ ਇਸ ਨੂੰ ਦੇਸ਼ ਵਿਆਪੀ ਕੀਤਾ ਜਾਏਗਾ।
ਇਸ ਦੇ ਨਾਲ ਹੀ ਕਿਸਾਨਾਂ ਨੇ ਮਾਲ ਗੱਡੀਆਂ ਚਲਾਉਣ ਲਈ ਯਾਤਰੀ ਗੱਡੀਆਂ ਲਈ ਵੀ ਲਾਂਘਾ ਦੇਣ ਦੀ ਸ਼ਰਤ ਰੱਦ ਕਰ ਦਿੱਤੀ ਹੈ। ਸਗੋਂ ਕਿਸਾਨਾਂ ਨੇ ਕੇਂਦਰ ਅੱਗੇ ਸ਼ਰਤ ਰੱਖੀ ਹੈ ਪਹਿਲਾਂ ਮਾਲ ਗੱਡੀਆਂ ਚਲਾਓਯਾਤਰੀ ਗੱਡੀਆਂ ਬਾਰੇ ਫਿਰ ਹੀ ਸੋਚਾਂਗੇ।
ਖ਼ਬਰ ਏਜੰਸੀ ਏਐਨਆਈ ਮੁਤਾਬਕ ਅੰਦੋਲਨ ਕਾਰਨ ਰੇਲਵੇ ਨੂੰ 33 ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਹਨਜਦਕਿ 11 ਰੇਲਾਂ ਨੂੰ ਆਪਣੇ ਟਿਕਾਣੇ ’ਤੇ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਜ਼ਿੱਦੀ ਰਵੱਈਏ ਦੀ ਨਿਖੇਧੀ ਕਰਦਿਆਂ ਰੇਲਾਂ ਚਲਾਉਣ ਦੇ ਮਾਮਲੇ ’ਤੇ ਕਿਹਾ ਕਿ ਸਰਕਾਰ ਪਹਿਲਾਂ ਮਾਲ ਗੱਡੀਆਂ ਚਲਾਵੇਉਸ ਤੋਂ ਬਾਅਦ ਹੀ ਯਾਤਰੀ ਰੇਲਾਂ ਨੂੰ ਚੱਲਣ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ।
ਪੀਟੀਆਈ ਦੀ ਰਿਪੋਰਟ ਮੁਤਾਬਕ ਪੰਜਾਬ ’ਚ ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤੀ ਰੇਲ ਨੂੰ ਇਕੱਲੇ ਮਾਲ ਭਾੜੇ ਤੋਂ ਹੋਣ ਵਾਲੀ ਆਮਦਨੀ ’ਚ 1,670 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਅੰਦੋਲਨ ਚੱਲਦਿਆਂ 52 ਦਿਨ ਹੋ ਚੁੱਕੇ ਹਨ। ਇਸ ਅੰਦੋਲਨ ਕਾਰਨ 16 ਨਵੰਬਰ ਤੱਕ 1,986 ਯਾਤਰੀ ਰੇਲਾਂ ਤੇ3,090 ਮਾਲ ਗੱਡੀਆਂ ਰੱਦ ਹੋ ਚੁੱਕੀਆਂ ਹਨ।
ਰੇਲਵੇ ਮੁਜ਼ਾਹਰਾਕਾਰੀ ਕਿਸਾਨਾਂ ਦੇ ਸਿਰਫ਼ ਮਾਲ ਗੱਡੀਆਂ ਸ਼ੁਰੂ ਕਰਨ ਦਾ ਪ੍ਰਸਤਾਵ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਸੰਕਟ ਹੋਰ ਡੂੰਘਾ ਹੋ ਗਿਆ ਹੈ। ਇਸ ਅੰਦੋਲਨ ਕਾਰਣ ਰੋਜ਼ਾਨਾ ਲਗਪਗ 36 ਕਰੋੜ ਰੁਪਏ ਦੇ ਮਾਲਭਾੜੇ ਦਾ ਨੁਕਸਾਨ ਹੋ ਰਿਹਾ ਹੈ।
ਕਿਸਾਨਾਂ ਨੇ ਬੀਤੇ ਦਿਨੀਂ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ ਪਰ ਉਸ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਕਿਸਾਨਾਂਕਾਰੋਬਾਰਾਂ ਤੇ ਕਾਮਿਆਂ ਵਿਰੁੱਧ ਜ਼ਿੱਦੀ ਰਵੱਈਆ ਅਪਣਾਇਆ ਹੋਇਆ ਹੈ।


Share