#PUNJAB

ਕਿਸਾਨੀ ਰੋਸ: ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ

ਚੰਡੀਗੜ੍ਹ, 25 ਫਰਵਰੀ (ਪੰਜਾਬ ਮੇਲ)- ਕਿਸਾਨਾਂ ਦੇ ਦਿੱਲੀ ਕੂਚ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ ਪਰ ਇਹ ਸੇਵਾਵਾਂ ਹੁਣ ਬਹਾਲ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ ਲਗਪਗ ਦੋ ਹਫ਼ਤਿਆਂ ਬਾਅਦ ਬਹਾਲ ਕੀਤੀਆਂ ਗਈਆਂ ਹਨ। ਇੰਟਰਨੈਟ ਸੇਵਾਵਾਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ 11 ਫਰਵਰੀ ਨੂੰ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਇਥੋਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਸੇਵਾਵਾਂ ਦੀ ਮੁਅੱਤਲੀ ਨੂੰ ਵਧਾਉਣ ਲਈ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਹ ਹੁਕਮ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਸਨ। ਏਜੰਸੀ