ਕਿਸਾਨ ਅੰਦੋਲਨ: ਅਭੈ ਚੌਟਾਲਾ ਵੱਲੋਂ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਲਿਖੀ ਚਿੱਠੀ

508
ਸਿਰਸਾ ’ਚ ਜਨ ਸਭਾ ਨੂੰ ਸੰਬੋਧਨ ਕਰਦੇ ਵਿਧਾਇਕ ਅਭੈ ਸਿੰਘ ਚੌਟਾਲਾ।
Share

ਕਿਹਾ: 26 ਜਨਵਰੀ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਤਾਂ ਚਿੱਠੀ ਨੂੰ ਸਮਝਿਆ ਜਾਵੇ ਅਸਤੀਫਾ
ਸਿਰਸਾ, 11 ਜਨਵਰੀ (ਪੰਜਾਬ ਮੇਲ)- ਇੰਡੀਅਨ ਨੈਸ਼ਨਲ ਲੋਕ ਦਲ ਦੇ ਏਲਨਾਬਾਦ ਤੋਂ ਵਿਧਾਇਕ ਅਤੇ ਪਾਰਟੀ ਦੇ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਕਿ ਜੇ 26 ਜਨਵਰੀ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਤਾਂ ਇਸ ਚਿੱਠੀ ਨੂੰ ਉਨ੍ਹਾਂ ਦਾ ਅਸਤੀਫ਼ਾ ਸਮਝਿਆ ਜਾਏ।
ਅਭੈ ਸਿੰਘ ਚੌਟਾਲਾ ਅੱਜ ਸਿਰਸਾ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦ ਕਰ ਰਹੇ ਸਨ। ਪਿੰਡ ਬੱਕਰੀਆਂਵਾਲੀ, ਨਿਰਬਾਣ, ਰਾਏਪੁਰ, ਬਰਾਸਰੀ, ਜੋੜਕੀਆਂ, ਕੁਤਿਆਣਾ, ਜਮਾਲ, ਢੁਕੜਾ, ਬਰੂਵਾਲੀ, ਮਾਧੋਸਿੰਘਾਣਾ ਅਤੇ ਮੱਲੇਕਾਂ ਪਿੰਡਾਂ ਵਿੱਚ ਜਨ ਸਭਾਵਾਂ ਕੀਤੀਆਂ ਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ, ਜਿਸ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਚਿੱਠੀ ’ਚ ਕਿਹਾ ਕਿ ਜੇਕਰ 26 ਜਨਵਰੀ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਇਸ ਚਿੱਠੀ ਨੂੰ ਉਨ੍ਹਾਂ ਦਾ ਅਸਤੀਫ਼ਾ ਸਮਝਿਆ ਜਾਏ।

Share