ਕਿਸਾਨ ਅੰਦੋਲਨ : ਅੰਨਾ ਹਜ਼ਾਰੇ ਕਰਨਗੇ ਕੇਂਦਰ ਸਰਕਾਰ ਖਿਲਾਫ ਭੁੱਖ ਹੜਤਾਲ

444
Share

ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਮਸ਼ਹੂਰ ਸਮਾਜਸੇਵੀ ਤੇ ਅੰਦੋਲਨਕਾਰੀ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਖਿਲਾਫ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇਸ ਕਰਕੇ ਉਹ ਇੱਕ ਵਾਰ ਫੇਰ ਭੁੱਖ ਹੜਤਾਲ ਲਈ ਤਿਆਰ ਹਨ ਤੇ ਜਲਦੀ ਹੀ ਇਸ ਦੀ ਲੋਕੇਸ਼ਨ ਤੈਅ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਦਿੱਲੀ ਚ ਅੰਨਾ ਭੁੱਖ ਹੜਤਾਲ ਤੇ ਬੈਠੇ ਸੀ ਤਾਂ ਕੇਂਦਰੀ ਖੇਤੀ ਮੰਤਰੀ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਦੀ ਮੌਜੂਦਗੀ ਚ ਉਨ੍ਹਾਂ ਨੂੰ ਕੁਝ ਲਿਖਤੀ ਵਾਅਦੇ ਕੀਤੇ ਗਏ ਸੀ। ਇਸ ਤੋਂ ਬਾਅਦ ਅੰਨਾ ਨੇ ਆਪਣੀ ਭੁੱਖ ਹੜਤਾਲ ਤੋੜੀ ਸੀ। ਇਸ ਤੋਂ ਬਾਅਦ ਹੁਣ ਅੰਨਾ ਹਜ਼ਾਰੇ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਅਨਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਅਨਸ਼ਨ ਉਨ੍ਹਾਂ ਦੀ ਜ਼ਿੰਦਗੀ ਦਾ ਆਖਰੀ ਅਨਸ਼ਨ ਹੋਏਗਾਜੋ ਉਨ੍ਹਾਂ ਲਈ ਬੋਨਸ ਹੋਏਗਾ।


Share