#INDIA

ਕਿਸਾਨ ਅੰਦੋਲਨ: ਕੇਂਦਰ ਸਰਕਾਰ ਵੱਲੋਂ 177 ਸੋਸ਼ਲ ਮੀਡੀਆ ਅਕਾਊਂਟ ‘ਬਲਾਕ’

ਨਵੀਂ ਦਿੱਲੀ, 21 ਫਰਵਰੀ (ਪੰਜਾਬ ਮੇਲ)- ਸਰਕਾਰ ਨੇ ਕਿਸਾਨਾਂ ਅੰਦੋਲਨ ਨਾਲ ਜੁੜੇ ਤਕਰੀਬਨ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ‘ਬਲਾਕ’ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਹੁਕਮ ਆਈ.ਟੀ. (ਸੂਚਨਾ ਤਕਨਾਲੋਜੀ) ਐਕਟ ਦੀ ਧਾਰਾ 69ਏ ਤਹਿਤ ਗ੍ਰਹਿ ਮੰਤਰਾਲੇ ਦੀ ਬੇਨਤੀ ‘ਤੇ 14 ਅਤੇ 19 ਫਰਵਰੀ ਨੂੰ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਨ।
ਸੂਤਰਾਂ ਨੇ ਕਿਹਾ, ”ਗ੍ਰਹਿ ਮੰਤਰਾਲੇ ਦੀ ਬੇਨਤੀ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ‘ਬਲਾਕ’ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।” ਉਨ੍ਹਾਂ ਕਿਹਾ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ, ਸਨੈਪਚੈਟ ਦੇ ਖਾਤਿਆਂ ਅਤੇ ਲਿੰਕਸ ਅਤੇ ਕੁਝ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ‘ਬਲਾਕ’ ਕਰਨ ਦਾ ਹੁਕਮ ਦਿੱਤਾ ਗਿਆ ਹੈ। ਸੂਤਰ ਨੇ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਇਹ ਖਾਤੇ ਬਹਾਲ ਕੀਤੇ ਜਾ ਸਕਦੇ ਹਨ।