ਕਿਸਾਨ ਅੰਦੋਲਨ: ਟਿੱਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

155
Share

ਮਲੋਟ, 17 ਅਪ੍ਰੈਲ (ਪੰਜਾਬ ਮੇਲ)- ਬੱਲੂਆਣਾ ਦੇ ਪਿੰਡ ਭੰਗਾਲਾਂ ਦੇ ਵਸਨੀਕ 75 ਸਾਲਾ ਬਜ਼ੁਰਗ ਕਿਸਾਨ ਦੀ ਟਿੱਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਕਿਸਾਨ ਦਾ ਸਸਕਾਰ ਕਰ ਦਿੱਤਾ ਗਿਆ। ਕਿਸਾਨ ਦੇ ਪੁੱਤਰ ਰਾਜਾ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਮਲਕੀਤ ਸਿੰਘ ਲੰਮੇ ਸਮੇਂ ਤੋਂ ਦਿੱਲੀ ਵਿਚ ਕਿਸਾਨੀ ਸੰਘਰਸ਼ ਵਿਚ ਹਿੱਸਾ ਲੈ ਰਿਹਾ ਸੀ। ਬੀਤੇ ਕੱਲ੍ਹ ਉਸ ਦੇ ਪਿਤਾ ਦੀ ਛਾਤੀ ਵਿਚ ਦਰਦ ਉਠਿਆ, ਜਦੋਂ ਉਹ ਹਸਪਤਾਲ ਲੈ ਕੇ ਗਏ ਤਾਂ ਰਸਤੇ ਵਿਚ ਜਾਂਦਿਆਂ ਉਸ ਦੀ ਮੌਤ ਹੋ ਗਈ।

Share