ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਜਜ਼ਬੇ ਨੂੰ ਕੀਤਾ ਸਲਾਮ

239
Share

ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਅੱਜ ਕਿਹਾ ਕਿ ਨਾ ਸਿਰਫ਼ ਸਖ਼ਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ, ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਦਰਾਂ-ਕੀਮਤਾਂ ਨੂੰ ਕਿਸਾਨਾਂ ਦਾ ਅਹਿੰਸਕ ਸੰਘਰਸ਼ ਬਹਾਦਰੀ, ਸੰਜਮ ਅਤੇ ਦਿ੍ਰੜਤਾ ਦੀ ਵਿਲੱਖਣ ਗਾਥਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਉਹ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੇ ਲਾਸਾਨੀ ਜਜ਼ਬੇ ਨੂੰ ਸਲਾਮ ਕਰਦੇ ਹਨ।

Share