ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲਿਆਂ ਦਾ ਸਰਕਾਰ ਕੋਲ ਕੋਈ ਰਿਕਾਰਡ ਨਹੀਂ: ਕੇਂਦਰ ਸਰਕਾਰ

425
Share

ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਖੇਤੀਬਾੜੀ ਮੰਤਰਾਲੇ ਕੋਲ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਨਾਲ ਸਬੰਧਤ ਕੋਈ ਰਿਕਾਰਡ ਨਹੀਂ ਹੈ। ਰਾਜ ਸਭਾ ਵਿਚ ਸਵਾਲ ਦੇ ਲਿਖਤੀ ਜਵਾਬ ਵਿਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਵੀ ਕਿਹਾ ਕਿ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ 11 ਗੇੜਾਂ ਵਿੱਚ ਗੱਲਬਾਤ ਹੋਈ ਪਰ ਇਸ ਸਮੇਂ ਦੌਰਾਨ ਕਿਸਾਨ ਜਥੇਬੰਦੀਆਂ ਕਦੇ ਵੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਸਹਿਮਤ ਨਹੀਂ ਹੋਈਆਂ ਸਗੋਂ ਕਾਨੂੰਨਾਂ ਨੂੰ ਵਾਪਸ ਲੈਣ ’ਤੇ ਅੜੇ ਰਹੇ।

Share