ਨਵੀਂ ਦਿੱਲੀ, 3 ਜਨਵਰੀ (ਪੰਜਾਬ ਮੇਲ)- ਇਥੇ ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਐਤਵਾਰ ਨੂੰ ਕਿਹਾ ਕਿ ਉਹ 13 ਜਨਵਰੀ ਨੂੰ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਲੋਹੜੀ ਮਨਾਉਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਉਹ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮਦਿਨ ‘ਆਜ਼ਾਦ ਹਿੰਦ ਕਿਸਾਨ ਦਿਵਸ’ ਵਜੋਂ ਮਨਾਉਣਗੇ। ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸਮਰਥਨ ’ਚ 6 ਤੋਂ 20 ਜਨਵਰੀ ਤੱਕ ਮੁਜ਼ਾਹਰੇ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸੋਮਵਾਰ ਨੂੰ ਸਰਕਾਰ ਨਾਲ ਮੀਟਿੰਗ ਲਈ ਤਿਆਰ ਹਨ।