ਕਿਸਾਨ ਅੰਦੋਲਨ ਨੂੰ ਸਾਲ ਹੋਇਆ: ਦਿੱਲੀ ਬਾਰਡਰਾਂ ’ਤੇ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ ਹੋਏ ਇਕੱਠੇ

149
Share

ਨਵੀਂ ਦਿੱਲੀ, 26 ਨਵੰਬਰ (ਪੰਜਾਬ ਮੇਲ)- ਅੱਜ ਕਿਸਾਨਾਂ ਦੇ ਅੰਦੋਲਨ ਨੂੰ ਸਾਲ ਪੂਰਾ ਹੋ ਗਿਆ ਹੈ ਤੇ ਕਿਸਾਨਾਂ ਮਜ਼ਦੂਰਾਂ ਨੇ ਇਸ ਦਿਨ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਕੱਠੇ ਹੋ ਗਏ ਹਨ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੇ ਵੱਖ-ਵੱਖ ਸਰਹੱਦੀ ਪੁਆਇੰਟਾਂ ’ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ’ਤੇ ਦੇਸ਼ ਭਰ ਵਿਚ ਕਈ ਸਮਾਗਮਕ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਸਾਲ ਤੋਂ ਦਿੱਲੀ ਦੇ ਤਿੰਨ ਸਰਹੱਦੀ ਪੁਆਇੰਟਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਡੇਰੇ ਲਾਏ ਹੋਏ ਹਨ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਪਿਛਲੇ ਸਾਲ 26-27 ਨਵੰਬਰ ਨੂੰ ‘ਦਿੱਲੀ ਚਲੋ’ ਪ੍ਰੋਗਰਾਮ ਨਾਲ ਸ਼ੁਰੂ ਹੋਇਆ ਸੀ। ਦੇਸ਼ ਭਰ ਖਾਸ ਤੌਰ ’ਤੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਔਰਤਾਂ ਪੁੱਜੀਆਂ ਹੋਈਆਂ ਹਨ। ਲੋਕਾਂ ਵਿਚ ਕਾਫ਼ੀ ਉਤਸ਼ਾ ਹੈ।

Share