ਕਿਸਾਨ ਅੰਦੋਲਨ: ਰਿਕਾਰਡਤੋੜ ਠੰਡ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ

460
Share

ਨਵੀਂ ਦਿੱਲੀ, 1 ਜਨਵਰੀ (ਪੰਜਾਬ ਮੇਲ)- ਕੌਮੀ ਰਾਜਧਾਨੀ ਦਿੱਲੀ ਦੇ ਘੱਟੋ ਘੱਟ ਤਾਪਮਾਨ ਨੇ ਪਿਛਲੇ 15 ਸਾਲ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਇਥੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਤਾਪਮਾਨ 1.1 ਡਿਗਰੀ ਸੈਲਸੀਅਸ ਪਹੁੰਚਣ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਠੰਢ ਤੇ ਸੀਤ ਲਹਿਰ ਦਾ ਜ਼ੋਰ ਜਾਰੀ ਹੈ ਤੇ ਪੰਜਾਬ, ਹਰਿਆਣਾ ਸਣੇ ਕਈ ਰਾਜਾਂ ਦੇ ਕਿਸਾਨ ਪਿਛਲੇ ਮਹੀਨੇ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕਿਸਾਨਾਂ ਦੇ ਡੇਰੇ ਦੂਰ ਤੋਂ ਨਜ਼ਰ ਆ ਰਹੇ ਹਨ। ਪੁਲੀਸ ਮੁਲਾਜ਼ਮਾਂ ਦੀ ਵੀ ਚੌਖੀ ਗਿਣਤੀ ਬਾਰਡਰਾਂ ’ਤੇ ਮੌਜੂਦ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਅੱਜ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਸੰਘਰਸ਼ ਦੀ ਰੂਪ ਰੇਖਾ ਤੈਅ ਕਰਨ ਉਪਰ ਚਰਚਾ ਹੋਵੇਗੀ।

Share