ਕਿਸਾਨ ਅੰਦੋਲਨ: 26 ਮਾਰਚ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਸੋਮਵਾਰ ਨੂੰ

447
Share

ਸੋਨੀਪਤ, 21 ਮਾਰਚ (ਪੰਜਾਬ ਮੇਲ)- ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰਾਂ ’ਤੇ ਧਰਨੇ ਦੇ ਰਹੇ ਕਿਸਾਨ 23 ਮਾਰਚ ਨੂੰ ਸ਼ਹੀਦੀ ਦਿਵਸ ਮਨਾਉਣਗੇ। ਇਹ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ 26 ਮਾਰਚ ਨੂੰ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਰਣਨੀਤੀ ਬਣਾਉਣ ਲਈ ਮੀਟਿੰਗ ਸੋਮਵਾਰ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਜਾਵੇਗੀ। ਕਿਸਾਨ ਅੰਦੋਲਨ ਨੂੰ ਪ੍ਰਭਾਵਸ਼ਾਲੀ ਬਣਾ ਕੇ ਗੱਲਬਾਤ ਕਰਨ ਲਈ ਸਰਕਾਰ ’ਤੇ ਦਬਾਅ ਬਣਾ ਰਹੇ ਹਨ।

Share