ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ

630

ਅੱਡਾ ਚੱਬੇਵਾਲ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਮੌਕੇ ‘ਤੇ ਮੌਜੂਦ ਸਨ। ਧਰਨਾ ਸਥਾਨ ‘ਤੇ ਪਹਿਲਾਂ ਤੋਂ ਤਾਇਨਾਤ ਭਾਰੀ ਪੁਲਸ ਫੋਰਸ ਵੱਲੋਂ ਸੂਝ-ਬੂਝ ਨਾਲ ਦੋਵਾਂ ਧਿਰਾਂ ਦੇ ਤਣਾਅ ‘ਤੇ ਕਾਬੂ ਪਾਇਆ ਗਿਆ, ਜਿਸ ਨਾਲ ਸਥਿਤੀ ਮੌਕੇ ‘ਤੇ ਹੀ ਕਾਬੂ ਹੋ ਗਈ।