ਕਿਸਾਨ ਜਥੇਬੰਦੀਆਂ ਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਸਮਝੌਤੇ ਨੇ ਕਿਸਾਨਾਂ ’ਚ ਭਰਿਆ ਜੋਸ਼

796
ਮੀਂਹ ਦੇ ਬਾਵਜੂਦ ਸਿੰਘੂ ਮੋਰਚੇ ’ਚ ਮੰਚ ’ਤੇ ਰੌਣਕਾਂ ਦੀ ਝਲਕ।
Share

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਕਿਸਾਨ ਜਥੇਬੰਦੀਆਂ ਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਅੱਜ ਹੋਏ ਸਮਝੌਤੇ ਨੇ ਕਿਸਾਨਾਂ ’ਚ ਜੋਸ਼ ਭਰ ਦਿੱਤਾ ਹੈ। ਪਹਿਲਾਂ ਮੁਜ਼ੱਫਰਨਗਰ ਦੀ ਕਿਸਾਨ ਮਹਾਪੰਚਾਇਤ ਦੇ ਭਾਰੀ ਇਕੱਠ ਨੇ ਦਿੱਲੀ ਮੋਰਚਿਆਂ ਵਿਚ ਨਵੀਂ ਜਾਨ ਫੂਕ ਦਿੱਤੀ ਸੀ। ਬੀ.ਕੇ.ਯੂ. ਡਕੌਂਦਾ ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ ਏਕੇ ਦੀ ਕਿਵੇਂ ਜਿੱਤ ਹੁੰਦੀ ਹੈ, ਇਹ ਕਰਨਾਲ ਦੇ ਧਰਨੇ ਨੇ ਸਾਬਤ ਕਰ ਦਿੱਤਾ ਹੈ। ਕਿਸਾਨ ਆਗੂ ਕੰਵਲਜੀਤ ਸਿੰਘ ਸੇਖੋਂ ਨੇ ਕਿਹਾ ਕਿ ਹੱਕਾਂ ਲਈ ਗੰਭੀਰਤਾ ਨਾਲ ਲੜੇ ਜਾਂਦੇ ਘੋਲ਼ ਹਮੇਸ਼ਾਂ ਹੀ ਸਮਾਜਿਕ ਤਬਦੀਲੀ ਦਾ ਮੁੱਢ ਬੰਨ੍ਹਦੇ ਆਏ ਹਨ। ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਕਿਸਾਨਾਂ ਨਾਲ ਟਕਰਾਉਣ ਦੇ ਨਤੀਜੇ ਉਸ ਲਈ ਸੁਖਾਵੇਂ ਨਹੀਂ ਹੋਣਗੇ। ਕਿਰਤੀ ਕਿਸਾਨ ਯੂਨੀਅਨ ਦੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਆਰ.ਐੱਸ.ਐੱਸ. ਦੀ ਕਿਸਾਨਾਂ ਨੂੰ ਵੰਡਣ ਦੀ ਹਰ ਚਾਲ ਪੁੱਠੀ ਪੈਣ ਲੱਗੀ ਹੈ।

Share