ਕਿਸਾਨ ਟਰੈਕਟਰ ਰੈਲੀ : ਰੈਲੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੀ ਮਿਲੀ ਇਨਪੁਟ ਨਾਲ ਖੁਫੀਆ ਏਜੰਸੀ ਦੀ ਨੀਂਦ ਉੱਡੀ

406
Share

ਨਵੀਂ ਦਿੱਲੀ, 25 ਜਨਵਰੀ (ਪੰਜਾਬ ਮੇਲ)- ਦੋ ਮਹੀਨੇ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਗਣਤੰਤਰ ਦਿਵਸ ਦੇ ਮੌਕੇ ‘ਤੇ ਦਿੱਲੀ ਵਿਚ ਇੱਕ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਹਨ। ਜਿਸ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਏਜੰਸੀਆਂ ਦੀ ਫਿਕਰ ਵਧ ਗਈ ਹੈ। ਰੈਲੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੀ ਮਿਲੀ ਇਨਪੁਟ ਨਾਲ ਖੁਫੀਆ ਏਜੰਸੀ ਦੀ ਨੀਂਦ ਉੱਡ ਗਈ ਹੈ। ਪੁਲਿਸ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਆਈਐਸਆਈ ਅਤੇ ਖਾਲਿਸਤਾਨੀ ਸੰਗਠਨ ਕਿਸਾਨ ਰੈਲੀ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੇ ਹਨ।

ਪੁਲਿਸ ਸੂਤਰਾਂ ਮੁਤਾਬਕ ਖੁਫੀਆ ਜਾਣਕਾਰੀ ਮਿਲੀ ਹੈ ਕਿ ਇਸ ਰੈਲੀ ਵਿੱਚ ਭਿੰਡਰਵਾਲਾ ਦਾ ਪੋਸਟਰ ਲਗਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਦੇ ਨਾਲ ਹੀ ਪੂਰੀ ਦਿੱਲੀ ਵਿਚ ਪਾਵਰ ਕੱਟ ਦੀ ਇਨਪੁੱਟ ਵੀ ਹੈ। ਜਿਸ ਤੋਂ ਬਾਅਦ ਸਾਰੇ ਪਾਵਰ ਸਟੇਸ਼ਨਾਂ ਅਤੇ ਸਬ ਸਟੇਸ਼ਨਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।
ਅਜਿਹੀ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਸਮੇਤ ਸਾਰੀਆਂ ਖੁਫੀਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਕਿਸਾਨ ਜਥੇਬੰਦੀਆਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਇਹ ਜਾ ਰਿਹਾ ਹੈ ਕਿ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪੰਨੂੰ ਨੇ ਵੀਡੀਓ ਸੰਦੇਸ਼ ਭੇਜੇ ਹਨ, ਉਧਰ ਲੋਕਾਂ ਨੂੰ ਭਾਰਤ ਵਿਚ ਇਹ ਕਹਿ ਕੇ ਕਾਲ ਵੀ ਕੀਤੀ ਜਾ ਰਹੀ ਹੈ ਕਿ ਟਰੈਕਟਰ ‘ਤੇ ਤਿਰੰਗਾ ਨਾ ਲਗਾਓ। ਦੱਸ ਦੇਈਏ ਕਿ ਐਨਆਈਏ  ਨੇ 15 ਦਸੰਬਰ 2020 ਨੂੰ ਗੁਰਪੱਤਵੰਤ ਸਿੰਘ ਪੰਨੂੰ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਾਇਰ ਕੀਤਾ ਸੀ।


Share