ਕਿਸਾਨ ਮੋਰਚਾ ਨੇ 29 ਨਵੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ

360
Share

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦਰਅਸਲਕਿਸਾਨ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ 29 ਨਵੰਬਰ ਨੂੰ ਹੋਣ ਵਾਲੇ ਟਰੈਕਟਰ ਮਾਰਚ (ਸੰਸਦ ਤੱਕਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨ ਸੰਯੁਕਤ ਮੋਰਚਾ ਨੇ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ ਤਿਆਰ ਕਰਨ ਲਈ ਦਿੱਲੀ ਦੇ ਸਿੰਘੂ ਬਾਰਡਰ ਤੇ ਨੌਂ ਮੈਂਬਰੀ ਕਮੇਟੀ ਦੀ ਮੀਟਿੰਗ ਬੁਲਾਈ ਸੀਜਿਸ ਵਿੱਚ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਪਰ ਕਿਸਾਨ ਅਜੇ ਵੀ ਅੰਦੋਲਨ ਕਰ ਰਹੇ ਹਨ। ਦਰਅਸਲਕਿਸਾਨ ਜਥੇਬੰਦੀਆਂ ਐਮਐਸਪੀ ਐਕਟ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਤੇ ਅੜੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹੁਣ ਪੂਰੇ ਦਿੱਲੀ ਵਿੱਚ ਚੱਕਾ ਜਾਮ ਕਰਨ ਦੀ ਯੋਜਨਾ ਸੀ ਅਤੇ 29 ਨਵੰਬਰ ਨੂੰ ਦਿੱਲੀ ਵਿੱਚ ਖੁੱਲ੍ਹੇਆਮ ਸੜਕਾਂ ’ਤੇ ਟਰੈਕਟਰ ਰੈਲੀ ਕੱਢਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

ਅੱਜ ਸਵੇਰੇ 11 ਵਜੇ ਸੰਯੁਕਤ ਕਿਸਾਨ ਮੋਰਚਾ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਡਾਦਰਸ਼ਨਪਾਲ ਸਿੰਘਬਲਬੀਰ ਸਿੰਘ ਰਾਜੇਵਾਲਗੁਰਨਾਮ ਸਿੰਘ ਚੜੂਨੀਯੋਗਿੰਦਰ ਯਾਦਵਜਗਜੀਤ ਸਿੰਘ ਧੱਲੇਵਾਲਹਨਨ ਮੋਲਾਜੋਗਿੰਦਰ ਸਿੰਘ ਉਗਰਾਹਾਂਸ਼ਿਵ ਕੁਮਾਰ ਕੱਕਾ ਅਤੇ ਯੁੱਧਵੀਰ ਸਿੰਘ ਹਾਜ਼ਰ ਹੋਏ। ਇਹ ਮੁਲਾਕਾਤ ਕਈ ਮਾਇਨਿਆਂ ਤੋਂ ਮਹੱਤਵਪੂਰਨ ਸੀ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੇਰੀ ਰਣਨੀਤੀ ਤੈਅ ਕੀਤੀ ਗਈ ਅਤੇ ਟਰੈਕਟਰ ਮਾਰਚ (ਸੰਸਦ ਤੱਕਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।

 

ਕਿਸਾਨ ਅੰਦੋਲਨ ਨੂੰ ਇੱਕ ਸਾਲ ਹੋ ਗਿਆ ਹੈ। ਇਸ ਇੱਕ ਸਾਲ ਦੌਰਾਨ ਕਿਸਾਨ ਅੰਦੋਲਨ ਵਿੱਚ ਕਈ ਮੋੜ ਆਏਹਾਲਾਂਕਿ ਇਹ ਅੰਦੋਲਨ ਅਜੇ ਵੀ ਜਾਰੀ ਹੈ। ਦੱਸ ਦਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।


Share