ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਯਾਤਰੀ ਰੇਲ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਚਿੰਤਾਜਨਕ : ਕੈਪਟਨ

480
Share

ਜਲੰਧਰ, 23 ਨਵੰਬਰ (ਪੰਜਾਬ ਮੇਲ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਨ ਤੱਕ ਯਾਤਰੀ ਰੇਲ ਗੱਡੀਆਂ ਨੂੰ ਚਲਾਉਣ ਦੀ ਇਜਾਜ਼ਤ ਨਾ ਦੇਣ ਦੇ ਇਕ ਕਿਸਾਨ ਯੂਨੀਅਨ ਦੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਨਾਲ ਸੂਬੇ ਦੇ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪਵੇਗਾ ਅਤੇ ਇਸ ਦੇ ਨਾਲ ਹੀ ਸੂਬੇ ‘ਤੇ ਵੀ ਗੰਭੀਰ ਅਸਰ ਪੈ ਸਕਦਾ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਦਾ ਹੱਲ ਨਾ ਹੋਣ ਤੱਕ ਯਾਤਰੀ ਰੇਲ ਗੱਡੀਆਂ ਲਈ ਬਲਾਕੇਜ ਨਾ ਖੋਲ੍ਹਣ ਦੇ ਐਲਾਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਯੂਨੀਅਨ ਪੰਜਾਬ ਅਤੇ ਸੂਬਾ ਵਾਸੀਆਂ ਦੇ ਹਿੱਤਾਂ ਖਿਲਾਫ ਕੰਮ ਕਰ ਰਹੀ ਹੈ।
ਜਦੋਂ 31 ਕਿਸਾਨ ਸੰਗਠਨਾਂ ਨੇ ਸਰਬਸੰਮਤੀ ਨਾਲ ਯਾਤਰੀ ਅਤੇ ਮਾਲ ਗੱਡੀਆਂ ਲਈ ਰੇਲ ਟ੍ਰੈਕ ਅਗਲੇ 15 ਦਿਨਾਂ ਲਈ ਖਾਲੀ ਕਰਨ ਦਾ ਫੈਸਲਾ ਲਿਆ ਹੈ, ਤਾਂ ਇਸ ਯੂਨੀਅਨ ਵਲੋਂ ਟ੍ਰੈਕ ਖਾਲੀ ਨਾ ਕਰਨ ਦਾ ਫੈਸਲਾ ਸਮਝ ਤੋਂ ਪਰ੍ਹੇ ਹੈ। ਉਨ੍ਹਾਂ ਨੇ ਕਮੇਟੀ ਨੂੰ ਸਖਤ ਕਦਮ ਨਾ ਚੁੱਕਣ ਦੇਣ ਲਈ ਆਗਾਹ ਕਰਦੇ ਹੋਏ ਕਿਹਾ ਕਿ ਜਦੋਂ ਸੂਬਾ ਸਰਕਾਰ ਅਤੇ ਸੂਬੇ ਦਾ ਹਰ ਵਿਅਕਤੀ ਕਿਸਾਨਾਂ ਨੂੰ ਪੂਰਾ ਸਮਰਥਨ ਦੇ ਰਿਹਾ ਹੈ, ਤਾਂ ਇਸ ਯੂਨੀਅਨ ਦਾ ਆਪਣੇ ਹੀ ਸੂਬੇ ਖਿਲਾਫ ਫੈਸਲਾ ਮੰਦਭਾਗਾ ਹੈ।


Share