ਕਿਸਾਨ ਯੂਨੀਅਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 6 ਫਰਵਰੀ ਨੂੰ ਦੇਸ਼ ’ਚ ਚੱਕਾ ਜਾਮ ਦਾ ਐਲਾਨ

452
ਸਿੰਘੂ ਬਾਰਡਰ ’ਤੇ ਡਟੀਆਂ ਹੋਈਆਂ ਔਰਤਾਂ।
Share

ਨਵੀਂ ਦਿੱਲੀ, 1 ਫਰਵਰੀ (ਪੰਜਾਬ ਮੇਲ)- ਇੰਟਰਨੈੱਟ ਬੰਦ ਕਰਨ, ਬਜਟ ਵਿਚ ਕਿਸਾਨਾਂ ਨੂੰ ਅਣਗੌਲਿਆਂ ਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕਿਸਾਨ ਯੂਨੀਅਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਵਿਚ 6 ਫਰਵਰੀ ਨੂੰ ਤਿੰਨ ਘੰਟੇ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਦੇਸ਼ ’ਚ ਸਵੇਰੇ 12 ਤੋਂ ਦੁਪਹਿਰ 3 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਪਿਛਲੇ 67 ਦਿਨਾਂ ਤੋਂ ਹੱਡ ਚੀਰਵੀਂ ਠੰਢ ਦੇ ਬਾਵਜੂਦ ਕੌਮੀ ਰਾਜਧਾਨੀ ਦੀਆਂ ਸਿੰਘੂ, ਗਾਜ਼ੀਪੁਰ ਤੇ ਟਿਕਰੀ ’ਚ ਸਰਹੱਦਾਂ ’ਤੇ ਡਟੇ ਹੋਏ ਹਨ।

Share