ਕਿਸਾਨ ਸੰਘਰਸ਼ ਦੌਰਾਨ ਜਾਨਾਂ ਦੇਣ ਵਾਲੇ ਸ਼ਹੀਦਾਂ ਨੂੰ ਪੰਜਾਬ ਤੇ ਸਿੰਘੂ ਬਾਰਡਰ ’ਤੇ ਸ਼ਰਧਾਂਜਲੀ

526
Share

ਨਵੀਂ ਦਿੱਲੀ, 20 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਦੌਰਾਨ ਜਾਨਾਂ ਦੇਣ ਵਾਲਿਆਂ ਨੂੰ ਅੱਜ ਪੰਜਾਬ ਤੇ ਦੇਸ਼ ਦੀ ਰਾਜਧਾਨੀ ਵਿਚ ਸੰਘਰਸ਼ਸ਼ੀਲਾਂ ਵੱਲੋਂ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਸ਼ਹੀਦ ਹੋਏ ਕਿਸਾਨਾਂ ਨੂੰ ਸਿੰਘੂ ਬਾਰਡਰ ਤੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਤੋਂ ਇਲਾਵਾ ਹੋਰ ਵਰਗਾਂ ਦੇ ਲੋਕ ਸ਼ਾਮਲ ਸਨ। ਆਲ ਇੰਡੀਆ ਕਿਸਾਨ ਸਭਾ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਤੋਂ ਜਾਰੀ ਸੰਘਰਸ਼ ਦੌਰਾਨ 33 ਕਿਸਾਨਾਂ ਦੀ ਵੱਖ-ਵੱਖ ਕਾਰਨਾਂ ਕਰਕੇ ਮੌਤ ਹੋਈ ਹੈ।

Share