ਕੁਲਤਾਰ ਸੰਧਵਾਂ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਿਯੁਕਤ

121
Share

ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਕੁਲਤਾਰ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਪੰਜਾਬ ਅਸੈਂਬਲੀ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਕੁਲਤਾਰ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ, ਜਿਸ ਦੀ ਤਾਈਦ ਹਰਪਾਲ ਚੀਮਾ ਨੇ ਕੀਤੀ। ਇਸ ਮਗਰੋਂ ਸੰਧਵਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣਿਆ ਗਿਆ। ਮਾਨ ਖੁ਼ਦ ਉਨ੍ਹਾਂ ਨੂੰ ਸਪੀਕਰ ਦੀ ਕੁਰਸੀ ਤੱਕ ਲੈ ਕੇ ਗਏ। ਸਾਰੇ ਵਿਧਾਇਕਾਂ ਨੇ ਸੰਧਵਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਅੱਜ ਭਾਜਪਾ ਦੇ ਜੰਗੀ ਲਾਲ ਤੇ ਅਸ਼ਵਨੀ ਸ਼ਰਮਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ।


Share