ਕੁਲਭੂਸ਼ਣ ਮਾਮਲੇ ‘ਚ ਪਾਕਿਸਤਾਨ ਨੇ ਸਜ਼ਾ ਖ਼ਿਲਾਫ਼ ਅਪੀਲ ਦੀ ਦਿੱਤੀ ਇਜਾਜ਼ਤ

105
Share

ਇਸਲਾਮਾਬਾਦ, 11 ਜੂਨ (ਪੰਜਾਬ ਮੇਲ)- ਇੰਟਰਨੈਸ਼ਨਲ ਕੋਰਟ (ICJ) ਦੇ ਫੈਸਲੇ ਨੇ ਪਾਕਿਸਤਾਨੀ ਅਸੈਂਬਲੀ ਨੂੰ ਕੁਲਭੂਸ਼ਣ ਜਾਧਵ ਮਾਮਲੇ ਵਿੱਚ ‘ਪ੍ਰਭਾਵੀ ਸਮੀਖਿਆ ਅਤੇ ਮੁੜ ਵਿਚਾਰ’ ਕਰਣ ਦਾ ਨਿਰਦੇਸ਼ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਪਾਕਿਸਤਾਨੀ ਨੈਸ਼ਨਲ ਅਸੈਂਬਲੀ ਨੇ ਕੁਲਭੂਸ਼ਣ ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲੇ ਇੱਕ ਬਿੱਲ ਨੂੰ ਪਾਸ ਕਰ ਦਿੱਤਾ।

ਇੰਟਰਨੈਸ਼ਨਲ ਕੋਰਟ ਦੇ ਫ਼ੈਸਲੇ ਨੂੰ ਪ੍ਰਭਾਵੀ ਬਣਾਉਣ ਵਿੱਚ ਸਮੀਖਿਆ ਅਤੇ ਮੁੜ ਵਿਚਾਰ ਦੇ ਅਧਿਕਾਰ ਨੂੰ ਪ੍ਰਦਾਨ ਕਰਣ ਲਈ, ਇਮਰਾਨ ਖਾਨ ਸਰਕਾਰ ਦੁਆਰਾ ਪਾਕਿਸਤਾਨ ਨੈਸ਼ਨਲ ਅਸੈਂਬਲੀ ਵਿੱਚ ਬਿਲ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਸੈਂਬਲੀ ਨੇ ਇੰਟਰਨੈਸ਼ਨਲ ਕੋਰਟ ਸਮੀਖਿਆ ਅਤੇ ਮੁੜ ਵਿਚਾਰ ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ। ਇਹ ਕੁਲਭੂਸ਼ਣ ਜਾਧਵ ਨੂੰ ਦੇਸ਼ ਦੇ ਹਾਈ ਕੋਰਟਾਂ ਵਿੱਚ ਆਪਣੀ ਸਜ਼ਾ ਦੀ ਅਪੀਲ ਕਰਣ ਦੀ ਮਨਜ਼ੂਰੀ ਦੇਵੇਗਾ।

ਭਾਰਤੀ ਨੇਵੀ ਫੌਜ ਦੇ ਰਿਟਾਇਰਡ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਦੀ ਇੱਕ ਫੌਜੀ ਅਦਾਲਤ ਨੇ ਜਾਸੂਸੀ ਅਤੇ ਅੱਤਵਾਦ ਦੇ ਦੋਸ਼ਾਂ ‘ਤੇ ਅਪ੍ਰੈਲ 2017 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਭਾਰਤ ਨੇ ਇੰਟਰਨੈਸ਼ਨਲ ਕੋਰਟ ਦਾ ਰੂਖ਼ ਕੀਤਾ ਸੀ ਅਤੇ ਪਾਕਿਸਤਾਨ ਦੁਆਰਾ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ।


Share