#INDIA

ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ. ਨੂੰ ਲਾਲੂ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਆਰ.ਜੇ.ਡੀ. ਸੁਪਰੀਮੋ ਲਾਲੂ ਯਾਦਵ ਨੂੰ ਵੱਡਾ ਝਟਕਾ ਲੱਗਿਆ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ. ਨੂੰ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਸੀ.ਬੀ.ਆਈ. ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੂੰ ਸੂਚਿਤ ਕੀਤਾ ਕਿ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਖਿਲਾਫ ਕਥਿਤ ਤੌਰ ‘ਤੇ ਨੌਕਰੀ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਨਵੀਂ ਚਾਰਜਸ਼ੀਟ ਦੇ ਸਬੰਧ ਵਿਚ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਪ੍ਰਾਪਤ ਕਰ ਲਈ ਗਈ ਹੈ।
ਸੀ.ਬੀ.ਆਈ. ਨੇ ਕਿਹਾ ਹੈ ਕਿ ਹਾਲਾਂਕਿ ਉਸ ਨੂੰ ਅਜੇ ਤੱਕ ਤਿੰਨ ਰੇਲਵੇ ਅਧਿਕਾਰੀਆਂ ਖ਼ਿਲਾਫ਼ ਮਨਜ਼ੂਰੀ ਨਹੀਂ ਮਿਲੀ ਹੈ। ਸੀ.ਬੀ.ਆਈ. ਨੇ ਕਿਹਾ ਕਿ ਬਾਕੀ ਮਨਜ਼ੂਰੀ ਇਕ ਹਫ਼ਤੇ ਵਿਚ ਮਿਲਣ ਦੀ ਉਮੀਦ ਹੈ। ਉੱਥੇ ਹੀ ਮਾਮਲੇ ਨੂੰ 21 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

Leave a comment