#INDIA

ਕੇਂਦਰੀ ਜਾਂਚ ਏਜੰਸੀ ਨੇ ਗੋਲਡੀ ਬਰਾੜ ਸਮੇਤ 28 ਗੈਂਗਸਟਰਾਂ ਦੀ ਸੂਚੀ ਕੇਂਦਰ ਨੂੰ ਸੌਂਪੀ

ਨਵੀਂ ਦਿੱਲੀ, 3 ਅਪ੍ਰੈਲ (ਪੰਜਾਬ ਮੇਲ)- ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਇਨ੍ਹਾਂ ਗੈਂਗਸਟਰਾਂ ਵਿਚ ਗੋਲਡੀ ਬਰਾੜ, ਅਨਮੋਲ ਬਿਸ਼ਨੋਈ, ਕੁਲਦੀਪ ਸਿੰਘ ਯੂ.ਏ.ਈ., ਜਗਜੀਤ ਸਿੰਘ ਮਲੇਸ਼ੀਆ, ਧਰਮ ਅਮਰੀਕਾ, ਰੋਹਿਤ ਗੋਦਾਰਾ ਆਦਿ ਦੇ ਨਾਮ ਸ਼ਾਮਲ ਹਨ।

Leave a comment