ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲਿਆਂ ਪਿੱਛੇ ਲੱਗਣ ’ਤੇ ਸਰਕਾਰ ਦੀ ਕੀਤੀ ਆਲੋਚਨਾ
ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਮੇਲ)- ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰੰਤੂ ਇਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਤੇ ਬਹੁ-ਧਰਮੀ ਦੇਸ਼ ਹੈ, ਜਿਥੇ ਹਰ ਧਰਮ ਦੇ ਲੋਕਾਂ ਦੇ ਇਤਿਹਾਸ ਅਤੇ ਮਾਨਤਾਵਾਂ ਦਾ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਜੇਕਰ ਭਾਰਤ ਸਰਕਾਰ ਹੀ ਇਸ ਤਰ੍ਹਾਂ ਪੱਖਪਾਤੀ ਰਵੱਈਆ ਅਪਣਾਏਗੀ ਤਾਂ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੇ ਹੱਕ ਹਕੂਕ ਕਿਵੇਂ ਕਾਇਮ ਰਹਿਣਗੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਸਮਰਪਤ ਇਹ ਪੋਸਟ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੇ ਸੱਜੇ ਪੱਖੀ ਲੋਕਾਂ ਵੱਲੋਂ ਕੇਂਦਰੀ ਮੰਤਰਾਲੇ ਦੀ ਪੋਸਟ ’ਤੇ ਇਕ ਏਜੰਡੇ ਤਹਿਤ ਫੈਲਾਏ ਗਏ ਨਫ਼ਰਤੀ ਪ੍ਰਚਾਰ ਕਰਕੇ ਹਟਾਈ ਗਈ ਹੈ।