ਕੇਂਦਰੀ ਮੰਤਰੀ ਪਾਸਵਾਨ ਨੂੰ ਏ.ਕੇ.-47 ਨਾਲ ਗੋਲੀ ਮਾਰਨ ਦੀ ਧਮਕੀ ਦੇਣ ਦੀ ਵੀਡੀਓ ਵਾਇਰਲ

630
Share

ਬਿਹਾਰ, 28 ਜੁਲਾਈ (ਪੰਜਾਬ ਮੇਲ)- ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਦੀ ਇਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਵੀਡੀਓ ਵਿਚ ਕੇਂਦਰੀ ਮੰਤਰੀ ਪਾਸਵਾਨ ਨੂੰ ਇਕ ਕੌਂਸਲਰ ਏਕੇ-47 ਨਾਲ ਗੋਲੀ ਮਾਰਨ ਦੀ ਧਮਕੀ ਦਿੰਦਾ ਨਜ਼ਰ ਆ ਰਿਹਾ ਹੈ। ਇਸ ਵਿਚ ਉਸ ਨੂੰ ਲੋਕ ਜਨਸ਼ਕਤੀ ਪਾਰਟੀ (ਲੋਜਪਾ) ਪ੍ਰਮੁੱਖ ਚਿਰਾਗ ਪਾਸਵਾਨ ਖਿਲਾਫ਼ ਵੀ ਅਪਸ਼ਬਦਾਂ ਦੀ ਵਰਤੋਂ ਕਰਦਿਆਂ ਦੇਖਿਆ ਜਾ ਸਕਦਾ ਹੈ। ਲੋਜਪਾ ਦੇ ਸ਼ੇਖਪੁਰਾ ਜ਼ਿਲ੍ਹਾ ਪ੍ਰਧਾਨ ਇਮਾਮ ਗਜਾਲੀ ਨੇ ਐੱਸ.ਪੀ. ਦਿਆ ਸ਼ੰਕਰ ਨੂੰ ਇਸ ਸਬੰਧੀ ਸ਼ਿਕਾਇਤ ਦੇ ਕੇ ਮੁਲਜ਼ਮ ਸੰਜੈ ਯਾਦਵ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।


Share