ਕੇਂਦਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਅੰਮਿ੍ਰਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ਦੀ ਰੋਕ ਨੂੰ ਹਟਾਇਆ

252
Share

ਅੰਮਿ੍ਰਤਸਰ, 14 ਮਾਰਚ (ਪੰਜਾਬ ਮੇਲ)- ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਦੇ ਡਿਊਟੀ ਸਮੇਂ ਕਿਰਪਾਨ ਪਹਿਨਣ ’ਤੇ ਲਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਸਬੰਧੀ ਲੋੜੀਂਦੇ ਹੁਕਮ ਕੇਂਦਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਜਨਰਲ ਜੇ ਪ੍ਰਸਾਦ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਅੰਮਿ੍ਰਤਧਾਰੀ ਕਰਮਚਾਰੀਆਂ ’ਤੇ ਡਿਊਟੀ ਸਮੇਂ ਕਿਰਪਾਨ ਪਹਿਨਣ ’ਤੇ ਰੋਕ ਲਾ ਦਿੱਤੀ ਗਈ ਸੀ। ਇਸ ਦਾ ਸ਼੍ਰੋਮਣੀ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਸਿੱਖ ਸੰਸਥਾ ਨੇ ਇਸ ਨੂੰ ਦੇਸ਼ ਵਿਚ ਹੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਆਦੇਸ਼ ਖ਼ਿਲਾਫ਼ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਇਕ ਪੱਤਰ ਵੀ ਭੇਜਿਆ ਸੀ।

Share