ਨਵੀਂ ਦਿੱਲੀ, 11 ਨਵੰਬਰ (ਪੰਜਾਬ ਮੇਲ)- ਕੇਂਦਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਹ ਉਨ੍ਹਾਂ ਦੇ ਦਬਾਅ ਵਿਚ ਸਿਰਫ ਇਸ ਲਈ ਨਹੀਂ ਝੁਕੇਗਾ ਕਿ ਅਗਲੇ ਸਾਲ ਦੇ ਸ਼ੁਰੂ ਵਿਚ 5 ਸੂਬਿਆਂ ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਾਲੀਆਂ ਹਨ। ਕੇਂਦਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਜਾਣੂ ਕਰਵਾ ਦਿੱਤਾ ਹੈ ਕਿ ਉਹ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਕਿਸਾਨ ਭਾਈਚਾਰੇ ਦੇ ਕਲਿਆਣ ਲਈ ਜਿਥੋਂ ਤੱਕ ਸੰਭਵ ਹੋ ਸਕੇਗਾ, ਯਤਨ ਕਰੇਗਾ ਪਰ ਕੈਪਟਨ ਨੂੰ ਇਹ ਉਮੀਦ ਨਹੀਂ ਰੱਖਣੀ ਚਾਹੀਦੀ ਕਿ ਕੇਂਦਰ 3 ਖੇਤੀਬਾੜੀ ਕਾਨੂੰਨਾਂ ਵਿਚ ਸਿਰਫ ਇਸ ਲਈ ਸੋਧ ਕਰੇਗਾ ਕਿ ਉਨ੍ਹਾਂ ਨੂੰ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਕਰਨਾ ਹੈ।