#INDIA

ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ: ਜੰਮੂ-ਕਸ਼ਮੀਰ ‘ਚ ਕਿਸੇ ਵੀ ਸਮੇਂ ਹੋ ਸਕਦੀਆਂ ਨੇ ਚੋਣਾਂ

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਜੰਮੂ-ਕਸ਼ਮੀਰ ‘ਚ ਚੋਣਾਂ ਕਿਸੇ ਵੀ ਸਮੇਂ ਹੋ ਸਕਦੀਆਂ ਹਨ। ਚੋਣਾਂ ਕਰਾਉਣ ਦਾ ਫੈਸਲਾ ਚੋਣ ਕਮਿਸ਼ਨ, ਰਾਜ ਚੋਣ ਸੰਸਥਾ ‘ਤੇ ਨਿਰਭਰ ਕਰਦਾ ਹੈ। ਕੇਂਦਰ ਨੇ ਇਹ ਗੱਲ ਅੱਜ ਸਰਵਉੱਚ ਅਦਾਲਤ ‘ਚ ਧਾਰਾ 370 ਖਤਮ ਕਰਨ ਖ਼ਿਲਾਫ਼ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕਹੀ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਜਾਰੀ ਹੈ। ਤੇ ਇਸ ਨੂੰ ਪੂਰਾ ਹੋਣ ਵਿਚ ਇੱਕ ਮਹੀਨਾ ਲੱਗੇਗਾ। ਨਾਲ ਹੀ ਕਿਹਾ ਕਿ ਜੰਮੂ ਅਤੇ ਕਸ਼ਮੀਰ ਦਾ ਪੂਰਨ ਰਾਜ ਦਰਜਾ ਬਹਾਲ ਕਰਨ ਵਿਚ ਕੁਝ ਸਮਾਂ ਲੱਗੇਗਾ। ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ ਤਿੰਨ ਪੱਧਰਾਂ ‘ਤੇ ਕਰਵਾਈਆਂ ਜਾਣਗੀਆਂ। ਪਹਿਲਾਂ ਪੰਚਾਇਤ, ਦੂਜਾ ਮਿਉਂਸਪਲ ਬਾਡੀ ਅਤੇ ਫਿਰ ਵਿਧਾਨ ਸਭਾ ਚੋਣਾਂ ਹੋਣਗੀਆਂ। ਲੱਦਾਖ ਪਹਾੜੀ ਵਿਕਾਸ ਕੌਂਸਲ ਤੇ ਲੇਹ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਤੇ ਕਾਰਗਿਲ ‘ਚ ਅਗਲੇ ਮਹੀਨੇ ਹੋਣਗੀਆਂ ਚੋਣਾਂ।

Leave a comment