ਕੇਂਦਰ ਵੱਲੋਂ ਦਿੱਲੀ ਹਾਈ ਕੋਰਟ ਨੂੰ ਅਦਾਲਤੀ ਹੱਤਕ ਸਬੰਧੀ ਹੁਕਮ ਵਾਪਸ ਲੈਣ ਦੀ ਅਪੀਲ

60
Share

ਨਵੀਂ ਦਿੱਲੀ, 2 ਮਈ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਕੌਮੀ ਰਾਜਧਾਨੀ ਨੂੰ ਅਲਾਟ 490 ਮੀਟਿ੍ਰਕ ਟਨ ਆਕਸੀਜਨ ਦੀ ਸਪਲਾਈ ਕਰਨ ਜਾਂ ਫਿਰ ਅਦਾਲਤੀ ਹੱਤਕ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਨਾਲ ਸਬੰਧਤ ਹੁਕਮ ਵਾਪਸ ਲੈਣ ਦੀ ਅਪੀਲ ਕੀਤੀ ਹੈ। ਬੀਤੇ ਦਿਨੀਂ ਦਿੱਲੀ ਦੇ ਬੱਤਰਾ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ ਇੱਕ ਡਾਕਟਰ ਸਮੇਤ 12 ਮਰੀਜ਼ਾਂ ਦੀ ਮੌਤ ਹੋਣ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਦਾਲਤ ਨੇ ਕੇਂਦਰ ਨੂੰ ਇਹ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਸੀ ਕਿ ਕੌਮੀ ਰਾਜਧਾਨੀ ਨੂੰ ਰੋਜ਼ਾਨਾ ਦੇ ਹਿਸਾਬ ਨਾਲ ਅਲਾਟ 490 ਮੀਟਿ੍ਰਕ ਟਨ ਆਕਸੀਜਨ ਮਿਲੇ। ਅਜਿਹਾ ਨਾ ਹੋਣ ’ਤੇ ਹਾਈ ਕੋਰਟ ਨੇ ਕੇਂਦਰ ਨੂੰ ਅਦਾਲਤੀ ਹੱਤਕ ਦੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਨੂੰ ਕਿਹਾ ਸੀ।

Share