ਕੇਂਦਰ ਵੱਲੋਂ ਪੰਜਾਬ ਸਮੇਤ 14 ਰਾਜਾਂ ਨੂੰ ਮਾਲੀ ਗਾਂਟ ਤਹਿਤ 6,195 ਕਰੋੜ ਰੁਪਏ ਜਾਰੀ

495
Share

ਪੰਜਾਬ ਨੂੰ ਮਾਲੀ ਘਾਟਾ ਗ੍ਰਾਂਟ ਤਹਿਤ ਜਾਰੀ ਹੋਏ 638 ਕਰੋੜ ਰੁਪਏ
ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਕੇਂਦਰ ਨੇ ਪੰਜਾਬ ਸਣੇ 14 ਰਾਜਾਂ ਨੂੰ ਮਾਲੀ ਘਾਟਾ ਗ੍ਰਾਂਟ ਦੀ ਮਹੀਨਾਵਾਰ ਕਿਸ਼ਤ ਦੇ 6,195 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤਹਿਤ ਪੰਜਾਬ ਨੂੰ 638 ਕਰੋੜ ਰੁਪਏ ਮਿਲੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਦਫਤਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਟਵੀਟ ਵਿੱਚ ਕਿਹਾ ਗਿਆ ਹੈ, ਸਰਕਾਰ ਨੇ 10 ਸਤੰਬਰ 2020 ਨੂੰ 14 ਰਾਜਾਂ ਨੂੰ ਮਾਲੀ ਘਾਟਾ ਗ੍ਰਾਂਟ ਦੀ ਮਾਸਿਕ ਕਿਸ਼ਤ ਵਜੋਂ 6,195.08 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਰਕਮ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਾਰੀ ਕੀਤੀ ਗਈ ਹੈ। ਇਹ ਇਨ੍ਹਾਂ ਰਾਜਾਂ ਨੂੰ ਕਰੋਨਾ ਵਾਇਰਸ ਸੰਕਟ ਦੌਰਾਨ ਵਾਧੂ ਸਰੋਤ ਜੁਟਾਉਣ ਵਿੱਚ ਮਦਦ ਕਰੇਗੀ। ਇਹ ਰਕਮ 14 ਰਾਜਾਂ ਆਂਧਰਾ ਪ੍ਰਦੇਸ਼, ਅਸਾਮ, ਹਿਮਾਚਲ ਪ੍ਰਦੇਸ਼, ਕੇਰਲ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਪੰਜਾਬ, ਸਿੱਕਮ, ਤਾਮਿਲਨਾਡੂ, ਤ੍ਰਿਪੁਰਾ, ਉਤਰਾਖੰਡ ਅਤੇ ਪੱਛਮੀ ਬੰਗਾਲ ਨੂੰ ਜਾਰੀ ਕੀਤੀ ਗਈ ਹੈ।


Share