ਕੇਂਦਰ ਵੱਲੋਂ ਬੁੱਧਵਾਰ ਤੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦਾ ਐਲਾਨ

274
Share

ਨਵੀਂ ਦਿੱਲੀ, 16 ਨਵੰਬਰ (ਪੰਜਾਬ ਮੇਲ)- ਸਰਕਾਰ ਨੇ ਬੁੱਧਵਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਇਹ ਐਲਾਨ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫੈਸਲਾ ਜਿਸ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਨਰਿੰਦਰ ਮੋਦੀ ਸਰਕਾਰ ਨੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿਚ ਖੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾਏਗਾ।

Share