#Featured

ਕੇਂਦਰ ਵੱਲੋਂ 2 ਹਜ਼ਾਰ ਦੇ ਨੋਟ ਬਦਲਣ ਸਬੰਧੀ ਆਖ਼ਰੀ ਤਰੀਕ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ

ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਵਿੱਤ ਮੰਤਰਾਲੇ ਨੇ ਕਿਹਾ ਕਿ 2 ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ ਹੈ। ਲੋਕ ਸਭਾ ਵਿਚ ਲਿਖਤੀ ਜਵਾਬ ਦਾਖਲ ਕਰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ‘ਫ਼ਿਲਹਾਲ ਇਹ ਮਾਮਲਾ ਵਿਚਾਰ ਅਧੀਨ ਨਹੀਂ ਹੈ।’ ਚੌਧਰੀ ਨੇ ਇਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਸਰਕਾਰ ਦੀ ਹੋਰ ਵੱਡੇ ਨੋਟ ਬੰਦ ਕਰਨ ਦੀ ਕੋਈ ਯੋਜਨਾ ਨਹੀਂ ਹੈ। ਜ਼ਿਕਰਯੋਗ ਹੈ ਕਿ 10 ਮਈ ਨੂੰ ਰਿਜ਼ਰਵ ਬੈਂਕ ਨੇ ਸਰਕੁਲੇਸ਼ਨ ਵਿਚੋਂ 2 ਹਜ਼ਾਰ ਦੇ ਨੋਟ ਵਾਪਸ ਲੈ ਲਏ ਸਨ ਤੇ ਲੋਕਾਂ ਨੂੰ ਨੋਟ ਬੈਂਕਾਂ ਵਿਚ ਜਮ੍ਹਾਂ ਕਰਾਉਣ ਜਾਂ ਬਦਲਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ। 30 ਜੂਨ ਤੱਕ ਕਰੀਬ 84,000 ਕਰੋੜ ਰੁਪਏ ਦੇ 2000 ਦੇ ਨੋਟ ਸਰਕੁਲੇਸ਼ਨ ਵਿਚ ਸਨ।

Leave a comment