ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 29 ਨਵੰਬਰ ਨੂੰ ਪੇਸ਼ ਕਰੇਗੀ ਨਵਾਂ ਬਿੱਲ

192
Share

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਲੋਕ ਸਭਾ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ 29 ਨਵੰਬਰ ਨੂੰ ਪੇਸ਼ ਕਰੇਗੀ। ਇਹ ਬਿੱਲ ਲੋਕ ਸਭਾ ’ਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਨੂੰ ਰੱਦ ਕਰਨ ਦਾ ਕਾਰਨ ਇਹ ਦਿੱਤਾ ਗਿਆ ਹੈ ਕਿ ਕਿਸਾਨਾਂ ਦਾ ਇਕ ਛੋਟਾ ਸਮੂਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤੇ ਦੇਸ਼ ਦੇ ਵਿਕਾਸ ਲਈ ਸਾਰੇ ਕਿਸਾਨਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਸ ਬਿੱਲ ਨੂੰ ਹੇਠਲੇ ਸਦਨ ਵਿਚ ਪੇਸ਼ ਕਰਨਗੇ। ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਇਸ ਦਿਨ ਸੰਸਦ ਦੇ ਸੈਸ਼ਨ ’ਚ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕੀਤਾ ਹੈ।

Share