ਨਵੀਂ ਦਿੱਲੀ, 27 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਕੋਵਿਡ-19 ਰੋਕੂ ਟੀਕੇ ਦੀ ਨਿੱਜੀ ਹਸਪਤਾਲਾਂ ’ਚ ਕੀਮਤ 250 ਰੁਪਏ ਤੈਅ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਪਹਿਲੀ ਮਾਰਚ ਤੋਂ 60 ਸਾਲ ਤੋਂ ਵੱਧ ਉਮਰ ਜਾਂ ਕਿਸੇ ਹੋਰ ਬਿਮਾਰੀ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕ ਪ੍ਰਾਈਵੇਟ ਹਸਪਤਾਲ ਵਿਚ ਇਹ ਟੀਕਾ ਲਗਵਾ ਸਕਦੇ ਹਨ। ਨਿੱਜੀ ਹਸਪਤਾਲ ’ਚ ਕੋਵਿਡ-19 ਰੋਕੂ ਟੀਕਾ 250 ਰੁਪਏ (ਟੀਕੇ ਦੀ ਕੀਮਤ 150 ਰੁਪਏ ਅਤੇ ਸਰਵਿਸ ਫ਼ੀਸ 100 ਰੁਪਏ) ਰੱਖੀ ਗਈ ਹੈ। ਹਾਲਾਂਕਿ ਸਰਕਾਰੀ ਹਸਪਤਾਲਾਂ ’ਚ ਇਹ ਟੀਕਾ ਮੁਫ਼ਤ ਲਗਾਇਆ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਇਹ ਫ਼ੈਸਲਾ ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਵੱਲੋਂ ਲਿਆ ਗਿਆ ਹੈ, ਜੋ ਸਾਰੇ ਸੂਬਿਆਂ ਤੇ ਕੇਂਦਰੀ ਸ਼ਾਸਿਤ ਰਾਜਾਂ ਨੂੰ ਭੇਜਿਆ ਜਾ ਰਿਹਾ ਹੈ।